ਤਰਨ ਤਾਰਨ, 23 ਜੁਲਾਈ 2021
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਤਰਨਤਾਰਨ ਵੱਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 17 ਯੂਨਿਟ ਖੂਨ ਪ੍ਰਾਪਤ ਹੋਇਆ। ਖੂਨਦਾਨ ਕੈਂਪ ਵਿੱਚ ਸੈਕਟਰੀ ਰੈਡ ਕਰਾਸ ਸੋਸਾਇਟੀ ਸ੍ਰ. ਤੇਜਿੰਦਰ ਸਿੰਘ ਰਾਜਾ ਵੱਲੋਂ ਖੂਨਦਾਨ ਕਰਨ ਆਏ ਨੌਜਵਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਭਲਾਈ ਦੇ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਕਿਹਾ।
ਇਸ ਮੌਕੇ ਸ੍ਰ. ਸੁਰਜੀਤ ਸਿੰਘ ਨਿੱਝਰ ਨਰਸਿੰਗ ਸੁਪਰਵਾਈਜਰ ਅਤੇ ਬਲੱਡ ਬੈਂਕ ਦਾ ਸਟਾਫ ਹਾਜ਼ਰ ਸਨ।