ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 28 ਫਰਵਰੀ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ

ਐਸ.ਏ.ਐਸ.ਨਗਰ, 27 ਫਰਵਰੀ 2025

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 28 ਫਰਵਰੀ, ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1.00 ਵਜੇ ਤੱਕ ਹੋਵੇਗਾ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ 28 ਫਰਵਰੀ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਆਈ.ਸੀ.ਆਈ.ਸੀ ਬੈਂਕ (ਆਈਪ੍ਰੋਸੈਸ) ,ਟਾਈਮਜ਼ ਪ੍ਰੋ, ਇੰਡਸਿੰਡ ਬੈਂਕ, ਗਲੋਬ ਆਟੋ ਮੋਬਾਇਲਜ਼, ਏਵੀਏਟਰਜ਼ ਹਬ, ਮੁਰਾਰੀ ਸਰਵਿਸਿਜ ਅਤੇ ਦ ਔਰੇਂਜ ਹੋਟਲਜ਼ ( ICIC Bank (iProcess), Times Pro, Indusind Bank, Globe Auto Mobiles, Aviators Hub, Murari Services, ਅਤੇ The Orange Hotels) ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਕੰਪਨੀਆਂ ਵੱਲੋਂ ਡੀਬੀਈ, ਸੇਲਜ਼ ਐਗਜੈਕਟਿਵ ਇਨ ਹੋਮ ਲੋਨ ਅਤੇ ਕਮਰੀਸ਼ੀਅਲ ਕਾਰਡ, ਹੋਟਲਜ ਸੇਲਜ, ਫੀਲਡ ਸੇਲਜ, ਮਾਰਕੀਟਿੰਗ, ਅਕਾਊਟੈਂਟ, ਸੀਆਰਐਮ, ਟ੍ਰੈਵਲ ਸੇਲਜ਼ ਐਗਜੈਕਟਿਵ, ਮੈਨੇਜਰ, ਕਰੀਅਰ ਕੌਂਸਲਰ ਅਤੇ ਏਅਰ ਹੋਸਟੈਸ (BDE, Sales Executive in Home Loan & Commercial Card, Hotels Sales, Field Sales Marketing, Accountant, CRM, Travel Sales Executive, Manager, Career Counselor, Air-Hostess) ਆਦਿ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ 12000 ਤੋਂ 18000 ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਮੋਹਾਲੀ ਹੋਵੇਗਾ।

ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਗਰੈਜੂਏਸ਼ਨ ਅਤੇ ਡਿਪਲੋਮਾ ਪਾਸ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀ ਇਸ ਲਿੰਕ ਤੇ https://forms.gle/YJT3mE3E4iKxJNEV8 ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ, ਰਿਜ਼ਿਉਮੇ ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।