ਫਿਰੋਜ਼ਪੁਰ 24 ਮਈ,2021
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ. ਅਰੁਣ ਸਰਮਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਵਿਚ ਜਿਲ੍ਹੇ ਦੀਆਂ ਸਿਹਤ ਸਹੂਲਤਾਂ ਨੂੰ ਹੁਲਾਰਾ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ, ਫਿਰੋਜ਼ਪੁਰ ਵੱਲੋਂ ਜਲਦ ਹੀ ਨਵਾਂ ਸਕਿੱਲ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਵਿੱਚ ਯੋਗ ਉਮੀਦਵਾਰਾਂ ਨੂੰ ਹੈਲਥ ਕੇਅਰ ਟੈਕਨੀਸ਼ੀਅਨ ਦੀ 21 ਦਿਨ ਲਈ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਮੌਜੂਦਾ ਹੈਲਥ ਸੰਸਥਾਵਾਂ ਦੀਆਂ ਲੋੜਾਂ ਦੇ ਹਿਸਾਬ ਨਾਲ ਉਮੀਦਵਾਰਾਂ ਨੂੰ ਯੋਗ ਬਣਾਇਆ ਜਾ ਸਕੇ।
ਜੋ ਚਾਹਵਾਨ ਉਮੀਦਵਾਰ ਇਹ ਸਿਖਲਾਈ ਲੈਣਾ ਚਾਹੁੰਦੇ ਹਨ, ਉਹ ਦਿੱਤੇ ਲਿੰਕ https://forms.gle/7s8iWPDFLaVBw9pX9 ਤੇ ਕਲਿੱਕ ਕਰਕੇ ਅਪਲਾਈ ਕਰ ਸਕਦੇ ਹਨ ਜਾਂ ਪੰਜਾਬ ਹੁਨਰ ਵਿਕਾਸ ਮਿਸ਼ਨ ਫਿਰੋਜ਼ਪੁਰ ਦੇ ਦਫਤਰ ਵਿਚ ਸਰਬਜੀਤ ਸਿੰਘ ਨਾਲ (ਮੋਬਾਇਲ ਨੰ:94664-83665) ਸੰਪਰਕ ਕਰ ਸਕਦੇ ਹਨ।