ਰੂਪਨਗਰ, 3 ਜਨਵਰੀ 2024
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿਚ ਲਗਾਏ ਜਾਂਦੇ ਹਫਤਾਰਵਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ 05 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10.30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਪਲੇਸਮੈਂਟ ਅਫਸਰ ਸ਼੍ਰੀਮਤੀ ਮੀਨਾਕਸ਼ੀ ਬੇਦੀ ਨੇ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਸਵਰਾਜ ਇੰਜਨ ਕੰਪਨੀ ਫੇਜ਼ 9 ਇੰਡਸਟਰੀਅਲ ਏਰੀਆ, ਮੋਹਾਲੀ ਦੇ ਨਿਯੋਜਕਾਂ ਵੱਲੋਂ ਓਪਰੇਟਰ ਅਤੇ ਹੈਲਪਰ ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਓਪਰੇਟਰ ਦੀ ਅਸਾਮੀ ਲਈ ਡੀਜ਼ਲ ਮਕੈਨਿਕ, ਟਰੈਕਟਰ ਮਕੈਨਿਕ, ਫਿਟਰ, ਟਰਨਰ, ਸੀ.ਐਨ.ਸੀ ਆਪਰੇਟਰ, ਮਸ਼ੀਨਿਸਟ ਵਿੱਚ ਆਈ.ਟੀ.ਆਈ. ਪਾਸ ਯੋਗਤਾ ਵਾਲੇ ਉਮੀਦਵਾਰ, ਜਿਨ੍ਹਾਂ ਦੀ ਉਮਰ 18 ਤੋਂ 38 ਸਾਲ ਤੱਕ ਹੋਵੇ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ ਅਤੇ ਹੈਲਪਰ ਦੀ ਅਸਾਮੀ ਲਈ ਘੱਟੋ-ਘੱਟ ਦਸਵੀਂ ਜਾਂ ਬਾਰਵੀਂ ਪਾਸ ਕਰਨ ਵਾਲੇ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 40 ਸਾਲ ਤੱਕ ਹੋਵੇ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਸ਼੍ਰੀਮਤੀ ਮੀਨਾਕਸ਼ੀ ਬੇਦੀ ਨੇ ਅੱਗੇ ਦੱਸਿਆ ਕਿ ਓਪਰੇਟਰ ਦੀ ਅਸਾਮੀ ਲਈ ਚੁਣੇ ਗਏ ਉਮੀਦਵਾਰ ਦੀ ਤਨਖਾਹ 11,000 ਤੋਂ 13,000 ਰੁਪਏ ਪ੍ਰਤੀ ਮਹੀਨਾ ਤੇ ਨਾਲ ਓਵਰਟਾਈਮ ਵੀ ਮਿਲਣਯੋਗ ਹੋਵੇਗਾ ਅਤੇ ਹੈਲਪਰ ਦੀ ਅਸਾਮੀ ਲਈ ਚੁਣੇ ਗਏ ਉਮੀਦਵਾਰ ਦੀ ਤਨਖਾਹ 10,000 ਰੁਪਏ ਪ੍ਰਤੀ ਮਹੀਨਾ ਹੋਵੇਗੀ। ਉਨ੍ਹਾਂ ਕਿਹਾ ਕਿ ਹੈਲਪਰ ਦੀ ਅਸਾਮੀ ਲਈ ਮਰਦ ਅਤੇ ਔਰਤ ਦੋਵੇਂ ਭਾਗ ਲੈ ਸਕਦੇ ਹਨ। ਚੁਣੇ ਗਏ ਉਮੀਦਵਾਰ ਦਾ ਕੰਮ ਕਰਨ ਦਾ ਸਥਾਨ ਸਵਰਾਜ ਇੰਜਣ 9 ਫੇਜ਼ ਇੰਡਸਟਰੀਅਲ ਏਰੀਆ ਮੋਹਾਲੀ ਹੋਵੇਗਾ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।