ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

Zila Rozgar 1
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 05 ਫਰਵਰੀ 2024
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਹਫ਼ਤਾਵਰੀ ਪਲੈਕਮੈਂਟਾਂ ਦੀ ਲੜ੍ਹੀ ਤਹਿਤ ਅੱਜ 06 ਫਰਵਰੀ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ  ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ.ਹਰਪ੍ਰੀਤ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਫਾਊਡੇਸ਼ਨ ਵੱਲੋਂ ਤਕਨੀਕੀ, ਗੈਰ ਤਕਨੀਕੀ ਸਟਾਫ ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਤਕਨੀਕੀ ਤੇ ਗੈਰ ਤਕਨੀਕੀ ਸਟਾਫ ਦੀ ਅਸਾਮੀ ਲਈ ਜਿਨ੍ਹਾਂ ਉਮੀਦਵਾਰਾਂ ਨੇ ਘੱਟੋ-ਘੱਟ ਗਰੇਜੂਏਸ਼ਨ ਪਾਸ ਕੀਤੀ ਹੋਵੇ, ਸਹਾਇਕ ਦੀ ਅਸਾਮੀ ਲਈ ਜਿਨ੍ਹਾਂ ਉਮੀਦਵਾਰਾਂ ਨੇ ਦਸਵੀ, ਬਾਰਵੀਂ,  ਗ੍ਰੈਜੂਏਸ਼ਨ ਅਤੇ ਆਈ.ਟੀ.ਆਈ. ਪਾਸ ਕੀਤੀ ਹੋਵੇ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਦੇ ਕੰਮ ਕਰਨ ਦਾ ਸਥਾਨ ਨਵਾਂਸ਼ਹਿਰ, ਮੋਹਾਲੀ ਅਤੇ ਚੰਡੀਗੜ੍ਹ ਹੋਵੇਗਾ। ਚੁਣੇ ਗਏ ਉਮੀਦਵਾਰ ਦੀ ਤਨਖਾਹ 9500 ਪ੍ਰਤੀ ਮਹੀਨਾ ਫਰੈਸ਼ਰ ਲਈ ਅਤੇ 9500 ਤੋਂ 15000 ਪ੍ਰਤੀ ਮਹੀਨਾ ਤਜਰਬੇਕਾਰ ਨੂੰ ਮਿਲਣਯੋਗ ਹੋਵੇਗੀ। ਇਸ ਕੈਂਪ ਵਿੱਚ 18 ਸਾਲ ਤੋਂ 30 ਸਾਲ ਤੱਕ ਦੋਵੇਂ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।
Spread the love