ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਪੰਜਾਬੀ ਸਟੈਨੋਗ੍ਰਾਫੀ ਦੇ ਕੋਰਸ ਦਾ ਨਵਾਂ ਸੈਸ਼ਨ ਸਤੰਬਰ 2024 ਤੋਂ ਸ਼ੁਰੂ

ਯੋਗ ਉਮੀਦਵਾਰ 27 ਅਗਸਤ ਤੱਕ ਆਪਣੇ ਬਿਨੈਫਾਰਮ ਦਫਤਰ ਵਿਖੇ ਕਰਵਾ ਸਕਦੇ ਹਨ ਜਮ੍ਹਾਂ
ਰੂਪਨਗਰ, 25 ਜੁਲਾਈ 2024
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਦੇ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਰੂਪਨਗਰ ਵੱਲੋਂ ਇਲਾਕੇ ਦੇ ਬੱਚਿਆਂ ਲਈ ਚਲਾਏ ਜਾ ਰਹੇ ਇੱਕ ਸਾਲ ਦੇ ਪੰਜਾਬੀ ਸਟੈਨੋਗ੍ਰਾਫੀ ਦੇ ਕੋਰਸ ਦਾ ਨਵਾਂ ਸੈਸ਼ਨ ਸਤੰਬਰ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਵਿੰਗ ਕਮਾਂਡਰ ਗੁਰਪ੍ਰੀਤ ਸਿੰਘ (ਰਿਟਾ.) ਨੇ ਦੱਸਿਆ ਕਿ ਇਸ ਕੋਰਸ ਵਿੱਚ ਬੱਚਿਆਂ ਨੂੰ ਪੰਜਾਬੀ ਸਟੈਨੋਗ੍ਰਾਫੀ ਅਤੇ ਪੰਜਾਬੀ ਟਾਈਪਿੰਗ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਕੋਰਸ ਲਈ ਘੱਟੋ-ਘੱਟ ਯੋਗਤਾ ਗ੍ਰੈਜੂਏਸ਼ਨ ਪਾਸ ਹੈ। ਇਸ ਕੋਰਸ ਵਿੱਚ ਦਾਖਲੇ ਲਈ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ/ਵਿਧਵਾਵਾਂ ਦੇ ਬੱਚਿਆਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ। ਜੇਕਰ ਸੀਟਾਂ ਖਾਲੀ ਰਹਿ ਜਾਂਦੀਆਂ ਹਨ ਤਾਂ ਹਰ ਵਰਗ ਦੇ ਬੱਚਿਆਂ ਨੂੰ ਵਿਚਾਰਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਕੋਰਸ ਵਿੱਚ ਦਾਖਲਾ ਲੈਣ ਲਈ ਯੋਗ ਉਮੀਦਵਾਰ ਮਿਤੀ 27 ਅਗਸਤ 2024 ਤੱਕ ਆਪਣੇ ਬਿਨੈਫਾਰਮ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਦਾਖਲੇ ਸਬੰਧੀ ਅਤੇ ਹੋਰ ਜਾਣਕਾਰੀ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫਤਰ ਵਿਖੇ ਨਿੱਜੀ ਹਾਜ਼ਰ ਹੋ ਕੇ ਜਾਂ ਟੈਲੀਫੋਨ ਨੰਬਰਾਂ 01881-295141 ਅਤੇ 6284733461 ਉੱਤੇ ਸੰਪਰਕ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ।
Spread the love