ਰੂਪਨਗਰ, 2 ਜਨਵਰੀ 2024
ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ੍ਰੀਮਤੀ ਰਮੇਸ਼ ਕੁਮਾਰੀ ਵੱਲੋਂ ਸਮੂਹ ਜੁਡੀਸ਼ੀਅਲ ਅਫਸਰਾਂ ਅਤੇ ਸਮੂਹ ਕੋਰਟ ਕਰਮਚਾਰੀਆਂ ਨਾਲ ਮਿਲ ਕੇ ਨਵਾਂ ਸਾਲ ਮਨਾਇਆ ਗਿਆ।
ਇਸ ਮੌਕੇ ਉਨ੍ਹਾਂ ਸਮੂਹ ਅਫਸਰਾਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਨਾਲ ਹੀ ਉਨ੍ਹਾ ਕਿਹਾ ਕਿ ਇਹ ਸਾਲ ਸਾਰਿਆਂ ਲਈ ਖੁਸ਼ੀਆਂ, ਤਰੱਕੀਆਂ ਅਤੇ ਉਮੰਗਾਂ ਲੈ ਕੇ ਆਵੇ। ਇਸ ਮੌਕੇ ‘ਤੇ ਖਾਲਸਾ ਸਕੂਲ, ਰੂਪਨਗਰ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਈਨ ਕੀਤਾ ਗਿਆ।