ਜਿਲ੍ਹਾ ਮੈਜਿਸਟਰੇਟ, ਰੂਪਨਗਰ ਵੱਲੋਂ ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਤੇ ਪਾਬੰਦੀ

ਰੂਪਨਗਰ 29 ਜੂਨ 2021
ਸ੍ਰੀਮਤੀ ਸੋਨਾਲੀ ਗਿਰੀ, ਜਿਲ੍ਹਾ ਮੈਜਿਸਟਰੇਟ, ਰੂਪਨਗਰ ਵੱਲੋਂ ਜਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਆਉਂਦੇ ਸਤਲੁਜ ਦਰਿਆ ਤੇ ਹੋਰ ਸਾਰੀਆਂ ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਬੱਚੇ ਅਤੇ ਆਮ ਵਿਅਕਤੀਆਂ ਦੇ ਨਹਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ l ਇਸ ਸਬੰਧੀ ਜਾਰੀ ਪ੍ਰੈੱਸ ਨੋਟ ਵਿੱਚ ਸ੍ਰੀਮਤੀ ਸੋਨਾਲੀ ਗਿਰੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੇਰੇ ਧਿਆਨ ਵਿੱਚ ਲਿਆਂਦਾ ਹੈ ਕਿ ਗਰਮੀ ਦਾ ਮੌਸਮ ਚੱਲ ਰਿਹਾ ਹੋਣ ਕਾਰਨ ਬੱਚੇ ਅਤੇ ਆਮ ਵਿਅਕਤੀ ਗਰਮੀ ਦੀ ਮਾਰ ਤੋਂ ਬਚਣ ਲਈ ਆਪਣੇ ਨੇੜੇ ਪੈਂਦੇ ਸਤਲੁਜ ਦਰਿਆ ਦੂਸਰੀਆਂ ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ, ਤਰਨ ਲਈ ਚਲੇ ਜਾਂਦੇ ਹਨ। ਸਤਲੁਜ ਦਰਿਆ/ਸਾਰੀਆਂ ਨਦੀਆਂ/ਲਹਿਰਾਂ ਅਤੇ ਸੂਇਆਂ ਵਿੱਚ ਪਾਣੀ ਅਚਾਨਕ ਵੱਧ ਜਾਂਦਾ ਹੈ ਜਾਂ ਕਈਆਂ ਨੂੰ ਡੂੰਘੇ ਹੋਣ ਦਾ ਗਿਆਨ ਨਹੀਂ ਹੁੰਦਾ। ਜਿਸ ਕਾਰਨ ਉਨ੍ਹਾਂ ਦਾ ਸੰਭਲਣਾ ਮੁਸ਼ਕਲ ਹੋ ਜਾਂਦਾ ਹੈ ਅਤੇ ਡੁੱਬ ਕੇ ਮੌਤ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਸਤਲੁਜ ਦਰਿਆ/ਦੂਸਰੀਆਂ ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ l ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

Spread the love