ਅੰਮਿ੍ਰਤਸਰ, 24 ਜੁਲਾਈ 2021 ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਲੋਂ 26 ਜੁਲਾਈ ਤੋਂ ਲੈਕੇ 30 ਜੁਲਾਈ 2021 ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਪਲੇਸਮੈਂਟ ਹਫਤਾ ਮਨਾਇਆ ਜਾਵੇਗਾ। ਇਸ ਪਲੇਸਮੈਂਟ ਹਫਤੇ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਣਬੀਰ ਸਿੰਘ ਮੂਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਜਿਵੇਂ ਕਿ ਜਿਵੇਂ ਕਿ SBI ਲਾਈਫ ਇੰਸ਼ੋਰੈਂਸ, ਅਜਾਇਲ ਹਰਬਲ, ਮੈਕਸ ਲਾਈਫ ਇੰਸੋਰੈਂਸ, ਆਕਟੂਪਸ, NIIT, ਪੁਖਰਾਜ, ਐਡਮੋਨਜ, ਗੂਗਲ ਪੇ, ਵੈਬਰਜ਼, ਏਰੀਅਲ ਟੈਲੀਕਾਮ ਅਤੇ ਬਿਰਲਾ ਲਾਈਫ ਇੰਸ਼ੋਰੈਂਸ ਵਲੋਂ ਭਾਗ ਲੈਕੇ ਨੌਜਵਾਨਾਂ ਦੀ ਇੰਟਰਵਿਊ ਉਪਰੰਤ ਯੋਗ ਉਮੀਦਵਾਰਾਂ ਨੂੰ ਮੌਕੇ ਉਪਰ ਹੀ ਆਫਰ ਲੈਟਰ ਦਿੱਤੇ ਜਾਣਗੇ। ਉਨ੍ਹਾਂ ਨੇ ਜਿਲ੍ਹੇ ਦੇ ਨੌਜਵਾਨਾਂ ਨੂੰ ਵਿਭਾਗ ਦੀ ਵੈਬਸਾਈਟ www.pgrkam.com ਉੱਪਰ ਰਜਿਸਟਰ ਕਰਕੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦਾ ਘਰ ਘਰ ਰੋਜ਼ਗਾਰ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।