ਕੈਂਪ ਦੌਰਾਨ 08 ਯੋਗ ਉਮੀਦਵਾਰਾਂ ਦੀ ਕੰਪਨੀ ਵੱਲੋਂ ਨੌਕਰੀ ਲਈ ਕੀਤੀ ਗਈ ਚੋਣ
ਤਰਨ ਤਾਰਨ, 31 ਜੁਲਾਈ 2021
ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ, ਆਈ. ਏ. ਐੱਸ. ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ, ਵੱਲੋ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਕੀਤੇ ਜਾ ਰਹੇ ਰੋਜ਼ਗਾਰ ਸਬੰਧੀ ਉਪਰਾਲਿਆਂ ਦੇ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ, ਕਮਰਾ ਨੰਬਰ 115 ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਤਰਨ ਤਾਰਨ ਸ਼੍ਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ 24 ਉਮੀਦਵਾਰਾਂ ਨੇ ਭਾਗ ਲਿਆ, ਜਿੰਨਾ ਵਿੱਚੋਂ 8 ਯੋਗ ਉਮੀਦਵਾਰਾਂ ਦੀ “ਮੈਕਸ ਬੂਪਾ” ਇੰਸ਼ੋਰੈਂਸ ਕੰਪਨੀ ਵੱਲੋਂ ਨੌਕਰੀ ਲਈ ਚੋਣ ਕੀਤੀ ਗਈ।
ਇਸ ਮੌਕੇ ਜਿਲਾ ਰੋਜਗਾਰ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਮੈਗਾ ਰੋਜ਼ਗਾਰ ਮੇਲੇ ਸਤੰਬਰ-2021 ਵਿੱਚ ਲਗਾਏ ਜਾ ਰਹੇ ਹਨ। 10ਵੀਂ ਜਾਂ ਵੱਧ ਪੜੇ ਲਿਖੇ ਬੇਰੋਜ਼ਗਾਰ ਉਮੀਦਵਾਰ ਨੂੰ ਸਤੰਬਰ-2021 ਦੌਰਾਨ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਲਈ www.pgrkam.com ‘ਤੇ ਰਜਿਸਟਰ ਕਰਨ ਦੀ ਅਪੀਲ ਵੀ ਕੀਤੀ ਗਈ।