ਰੂਪਨਗਰ 17 ਅਗਸਤ 2021
ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਇੱਕ ਆਨ-ਲਾਈਨ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਕਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਊਰੋ ਵੱਲੋਂ ਆਨ-ਲਾਈਨ ਇੰਟਰਵਿਊ ਕਰਵਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਨੌਜਵਾਨਾਂ ਨੂੰ ਇਹਨਾਂ ਕੈਂਪਾ ਦਾ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ ਅਤੇ ਯੋਗਤਾ ਅਨੁਸਾਰ ਇੰਟਰਵਿਊ ਵਿੱਚ ਜ਼ਰੂਰ ਭਾਗ ਲੈਣਾ ਚਾਹੀਦਾ ਹੈ। ਜਿਲ੍ਹਾ ਬਿਊਰੋ ਵੱਲੋਂ ਆਨਲਾਈਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵੈਸਟੀਜ਼ ਬੈਸਟਡੀਲਜ਼ ਪ੍ਰਾਈਵੇਟ ਲਿਮਿਟਡ ਕੰਪਨੀ ਦੇ ਨਿਯੋਜਕਾਂ ਵੱਲੋਂ ਸੇਲਜ਼ ਐਗਜੀਕਿਊਟਿਵ ਅਤੇ ਸੇਲਜ਼ ਮੈਨੇਜਰ ਦੀਆਂ ਅਸਾਮੀਆਂ ਲਈ (ਸਿਰਫ ਲੜਕੀਆਂ ਲਈ) ਉਮੀਦਵਾਰਾਂ ਦੀ ਆਨ-ਲਾਈਨ ਇੰਟਰਵਿਊ ਲਈ ਗਈ। ਜਿਸ ਵਿੱਚ 35 ਪ੍ਰਾਰਥੀਆਂ ਨੇ ਭਾਗ ਲਿਆ ਅਤੇ 21 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸ਼ਾਰਟਲਿਸਟ ਕੀਤਾ ਗਿਆ।
ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸ਼ਰ ਵੱਲੋਂ ਨੌਕਰੀ ਦੇ ਚਾਹਵਾਨ ਨੌਜ਼ਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਦੀ ਵੈੱਬ ਸਾਈਟ www.pgrkam.com ਤੇ ਰਜਿਸਟਰ ਕਰਨ ਅਤੇ ਉਨ੍ਹਾਂ ਵੱਲੋਂ ਪ੍ਰਾਰਥੀਆਂ ਨੂੰ ਸਤੰਬਰ 2021 ਵਿੱਚ ਲੱਗਣ ਵਾਲੇ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਅਤੇ ਬਿਊਰੋ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਵਾਂ ਦਾ ਲਾਭ ਉਠਾ ਸਕਣ । ਵਧੇਰੀ ਜਾਣਕਾਰੀ ਲਈ ਪ੍ਰਾਰਥੀ ਇਸ ਦਫ਼ਤਰ ਦੇ ਹੈਲਪਲਾਈਨ ਨੰ: 85570-10066 ਤੇ ਸੰਪਰਕ ਕਰ ਸਕਦੇ ਹਨ।
ਫੋਟੋ ਕੈਪਸ਼ਨ:- ਆਨਲਾਈਨ ਇੰਟਰਵਿਊ ਦਿੰਦੇ ਹੋਏ ਪ੍ਰਾਰਥੀ