ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਨੂੰ ਮਾਪਿਆਂ ਦਾ ਵੱਡਾ ਹੁੰਗਾਰਾ-ਤੂਰ

ਬਰਨਾਲਾ, 28 ਅਪ੍ਰੈਲ
ਜਿਲ੍ਹੇ ਦੇ ਸਰਕਾਰੀ ਸਕੂਲਾਂ ਵੱਲੋਂ ਬੁਨਿਆਦੀ ਅਤੇ ਪੜ੍ਹਾਉਣ ਤਕਨੀਕਾਂ ਪੱਖੋਂ ਬਦਲੀ ਨੁਹਾਰ ਨੂੰ ਆਧਾਰ ਬਣਾ ਕੇ ਚਲਾਈ ਜਾ ਰਹੀ ਦਾਖਲਾ ਮੁਹਿੰਮ ਨੂੰ ਮਾਪਿਆਂ ਵੱਲੋਂ ਵੱਡੀ ਪੱਧਰ ‘ਤੇ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ  ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਵੱਲੋਂ ਜਿਲ੍ਹੇ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਇਜ਼ਾਫਾ ਕਰਨ ਵਾਲੇ ਪਹਿਲੇ ਦਸ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਸਿੱਖਿਆ ਅਧਿਕਾਰੀ ਨੇ ਕਿਹਾ ਕਿ ਬੇਸ਼ੱਕ ਜਿਲ੍ਹੇ ਦੇ ਸਾਰੇ ਹੀ ਸਰਕਾਰੀ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਗਿਣਤੀ ਵਿੱਚ ਇਜ਼ਾਫਾ ਕਰਦਿਆਂ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਵੱਧ ਤੋਂ ਵੱਧ ਵਿਦਿਆਰਥੀਆਂ ਅਤੇ ਮਾਪਿਆਂ ਤੱਕ ਪਹੁੰਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਹਨਾਂ ਦਾਖਲੇ ਦੇ ਮੋਹਰੀ ਸਕੂਲਾਂ ਦੀਆਂ ਕੋਸ਼ਿਸ਼ਾਂ ਵਿਲੱਖਣ ਹਨ। 

              ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੇ ਸਾਕਾਰਤਮਕ ਪ੍ਰਭਾਵ ਆਉਣ ਵਾਲੇ ਸਮੇਂ ਵਿੱਚ ਸਾਹਮਣੇ ਆਉਣਗੇ।ਸਿੱਖਿਆ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਪੱਖੋਂ ਮੋਹਰੀ ਸਕੂਲਾਂ ਦੇ ਮੁਖੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਸਨਮਾਨਿਤ ਹੋਣ ਵਾਲਿਆਂ ਵਿੱਚ ਡਾ.ਰਵਿੰਦਰਪਾਲ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ,ਜਗਦੇਵ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮੁੰਡੇ) ਬਰਨਾਲਾ,ਇਕਬਾਲ ਕੌਰ ਪ੍ਰਿੰਸੀਪਲ ਸ਼ਹੀਦ ਬੁੱਧੂ ਖਾਂ ਸੌਰਿਆ ਚੱਕਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ, ਸਰਬਜੀਤ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮੁੰਡੇ)ਠੀਕਰੀਵਾਲਾ, ਅਰਚਨਾ ਇੰਚਾਰਜ ਸਰਕਾਰੀ ਹਾਈ ਸਕੂਲ ਸੰਘੇੜਾ, ਸ੍ਰੀ ਹਰੀਸ਼ ਬਾਂਸਲ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂੰਮ,ਡਿੰਪੀ ਰਾਣੀ ਹੈਡਮਿਸਟ੍ਰੈਸ ਸ਼ਾਂਤੀ ਦੇਵੀ ਮੈਮੋਰੀਅਲ ਸਰਕਾਰੀ ਕੰਨਿਆ ਹਾਈ ਸਕੂਲ ਤਪਾ, ਰਾਜੇਸ਼ ਕੁਮਾਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ,ਮਹੇਸ਼ ਕੁਮਾਰ ਪ੍ਰਿੰਸੀਪਲ ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਅਤੇ ਰਾਣੀ ਇੰਚਾਰਜ ਸਰਕਾਰੀ ਮਿਡਲ ਸਕੂਲ ਸੰਘਰ ਪੱਤੀ ਸ਼ਾਮਿਲ ਸਨ।
Spread the love