ਝੋਨੇ ਦੀ ਪਰਾਲੀ ਨੂੰ ਖੇਤ ਵਿਚ ਵਾਹ ਕੇ ਵਾਤਾਵਰਣ ਬਚਾ ਰਿਹੈ ਜਗਸੀਰ ਸਿੰਘ

ਝੋਨੇ ਦੀ ਪਰਾਲੀ ਨੂੰ ਖੇਤ ਵਿਚ ਵਾਹ ਕੇ ਵਾਤਾਵਰਣ ਬਚਾ ਰਿਹੈ ਜਗਸੀਰ ਸਿੰਘ

*ਭੈਣੀ ਮਹਿਰਾਜ ਦੇ ਕਿਸਾਨ ਨੇ ਪਿਛਲੇ ਚਾਰ ਸਾਲਾਂ ਤੋਂ ਨਹੀਂ ਲਾਈ ਪਰਾਲੀ ਨੂੰ ਅੱਗ
ਬਰਨਾਲਾ, 5 ਅਕਤੂਬਰ
ਬਰਨਾਲਾ ਜ਼ਿਲ੍ਹੇ ਦੇ ਪਿੰਡ ਭੈਣੀ ਮਹਿਰਾਜ ਦਾ ਕਿਸਾਨ ਜਗਸੀਰ ਸਿੰਘ ਪਿਛਲੇ ਕਈ ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਤੋਂ ਸੇਧ ਲੈ ਕੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ, ਸਗੋਂ ਇਸ ਨੂੰ ਖੇਤ ਵਿੱਚ ਵਾਹ ਕੇ ਅਤੇ ਸੁਪਰ ਐਸਐਮਐਸ ਨਾਲ ਇਸ ਨੂੰ ਖੇਤ ਵਿੱਚ ਖਿੰਡਾ ਕੇ ਕਣਕ ਦੀ ਸਿੱਧੀ ਬਿਜਾਈ ਕਰ ਕੇ ਵਾਤਾਵਰਣ ਪ੍ਰੇਮੀ ਹੋਣ ਦੀ ਮਿਸਾਲ ਕਾਇਮ ਕਰ ਰਿਹਾ ਹੈ।
ਕਿਸਾਨ ਜਗਸੀਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਾ ਰਿਹਾ ਤੇ ਤੇ ਨਵੀਆਂ ਤਕਨੀਕਾਂ ਅਪਣਾ ਕੇ ਫਸਲਾਂ ਦੀ ਬਿਜਾਈ ਕਰਦਾ ਹੈ। ਉਸ ਨੇ ਦੱਸਿਆ ਕਿ ਕਣਕ ਦੀ ਬਿਜਾਈ ਰੋਟਾਵੇਟਰ ਨਾਲ ਕੀਤੀ ਸੀ। ਕਣਕ ਬਹੁਤ ਵਧੀਆ ਰਹੀ, ਨਾ ਕੋਈ ਸੁੰਡੀ ਪਈ, ਨਾ ਹੀ ਕੋਈ ਬਿਮਾਰੀ। ਇਸ ਤੋਂ ਬਾਅਦ ਸੁਪਰਸੀਡਰ ਨਾਲ ਬਿਜਾਈ ਕੀਤੀ, ਇਹ ਤਕਨੀਕ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਉਹ ਆਪ ਵੀ ਸੁਪਰ ਸੀਡਰ ਨਾਲ ਬਿਜਾਈ ਕਰਨਗੇ ਤੇ ਹੋਰਾਨਾਂ ਕਿਸਾਨਾਂ ਦੀ ਫਸਲ ਦੀ ਬਿਜਾਈ ਵੀ ਕਰਵਾਉਣਗੇ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਕਿਸਾਨ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਆਖਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਮਿੱਤਰ ਕੀੜੇ ਮਰ ਜਾਂਦੇ ਹਨ, ਉੱਥੇ ਜੈਵਿਕ ਮਾਦਾ ਵੀ ਨਸ਼ਟ ਹੋ ਜਾਂਦਾ ਹੈ। ਮਨੱੁਖਾਂ ਅਤੇ ਪਸੂ ਪੰਛੀਆਂ ਨੂੰ ਵੀ ਸਾਹ ਲੈਣ ਵਿੱਚ ਮੁਸ਼ਕਲ ਆਊਂਦੀ ਹੈ ਤੇ ਅਸੀਂ ਕਈ ਬਿਮਾਰੀਆਂ ਸਹੇੜ ਲੈਂਦੇ ਹਾਂ। ਕਿਸਾਨ ਨੇ ਚਾਰ ਸਾਲ ਪਹਿਲਾਂ ਖੇਤੀਬਾੜੀ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਕਣਕ ਦੀ ਬਿਜਾਈ ਕੀਤੀ ਸੀ ਅਤੇ ਉਹ ਕਣਕ ਵਿੱਚ ਸਿਰਫ ਪੀਏਯੂ ਵੱਲੋਂ ਸਿਫਾਰਸ਼ ਕੀਤੀਆਂ ਕੀੜੇਮਾਰ ਦਵਾਈਆਂ ਅਤੇ ਖਾਦਾਂ ਦੀ ਵਰਤੋਂ ਕਰਦਾ ਹੈ। ਕਣਕ ਤੋਂ ਬਾਅਦ ਕਣਕ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਝੋਨੇ ਦੀ ਬਿਜਾਈ ਕਰਦਾ ਹੈ। ਝੋਨੇ ਅਤੇ ਕਣਕ ਵਿੱਚ ਖਰਚਾ ਘਟਾਉਣ ਅਤੇ ਵੱਧ ਮੁਨਾਫਾ ਲੈਣ ਲਈ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖ ਕੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾ ਕੇ ਜਗਸੀਰ ਸਿੰਘ ਖੁਦ ਆਪਣੇ ਪਰਿਵਾਰ, ਸਮਾਜ ਅਤੇ ਵਾਤਾਵਰਣ ਪ੍ਰਤੀ ਬਖੂਬੀ ਫਰਜ਼ ਨਿਭਾ ਰਿਹਾ ਹੈ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਜਗਸੀਰ ਸਿੰਘ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀੇ।

Spread the love