ਝੋਨੇ ਦੀ ਰਹਿੰਦ- ਖੂੰਹਦ ਸਬੰਧੀ ਪਿੰਡ ਲੋਹਗੜ੍ਹ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

_Mrs. Poonamdeep Kaur (1)
ਝੋਨੇ ਦੀ ਰਹਿੰਦ- ਖੂੰਹਦ ਸਬੰਧੀ ਪਿੰਡ ਲੋਹਗੜ੍ਹ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਬਰਨਾਲਾ, 10 ਅਗਸਤ 2024
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ  ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਅੱਜ ਪਿੰਡ ਲੋਹਗੜ੍ਹ ਵਿਖੇ ਸੀ.ਆਰ.ਐਮ ਸਕੀਮ ਅਧੀਨ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦੌਰਾਨ ਇਲਾਕੇ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਇਸ ਦੌਰਾਨ ਸਨਵਿੰਦਰਪਾਲ ਸਿੰਘ ਬਰਾੜ, ਬਲਾਕ ਤਕਨੀਕੀ ਮੇਨੈਜ਼ਰ, ਮਹਿਲ ਕਲਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਬਿਨਾਂ ਅੱਗ ਲਗਾਏ ਖੇਤ ਵਿੱਚ ਵਾਹਕੇ ਹੀ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ।
ਇਸ ਮੌਕੇ ਉਹਨਾਂ ਨੇ ਆਤਮਾ ਸਕੀਮ ਅਧੀਨ ਦਿੱਤੀ ਜਾਂਦੀ ਸਹਾਇਤਾ (ਪ੍ਰਦਰਸ਼ਨੀ ਪਲਾਟ, ਟਰੇਨਿੰਗਾਂ, ਪ੍ਰਭਾਵੀ ਦੌਰੇ ਆਦਿ) ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੀ ਹਰਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਆਰਥਿਕ ਕਗਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਤੀ ਵਿਗਿਆਨੀਆਂ ਵੱਲੋਂ ਸਿਫਾਰਿਸ਼ ਕੀਤੀਆਂ ਦਵਾਈਆਂ ਦੀ ਸਹੀ ਮਾਤਰਾ ਵਿੱਚ ਹੀ ਖੇਤਾਂ ਵਿੱਚ ਪਾਈਆਂ ਜਾਣ ਅਤੇ ਵਿਭਾਗ ਵੱਲੋਂ ਇੰਨਸਿਟੂ ਸਕੀਮ ਅਧੀਨ ਸਬਸਿਡੀ ਤੇ ਪਰਾਲੀ ਨੂੰ ਸਾਂਭਣ ਵਾਲੀਆਂ ਦਿੱਤੀਆਂ ਜਾਂਦੀਆਂ ਮਸ਼ੀਨਾਂ ਬਾਰੇ ਦੱਸਿਆ। ਇਸ ਕੈਂਪ ਦੌਰਾਨ ਖੇਤੀਬਾੜੀ ਮਾਹਿਰਾਂ ਦੀ ਟੀਮ ਵਿੱਚ ਕੁਲਵੀਰ ਸਿੰਘ ਏ.ਟੀ.ਐੱਮ., ਕੁਲਦੀਪ ਸਿੰਘ ਬੇਲਦਾਰ ਤੇ ਕਿਸਾਨ ਹਰਪ੍ਰੀਤ ਸਿੰਘ, ਰਣਜੀਤ ਸਿੰਘ, ਹਰਜਿੰਦਰ ਸਿੰਘ, ਮਹਿੰਦਰ ਸਿੰਘ, ਆਦਿ ਹਾਜ਼ਰ ਸਨ।
Spread the love