ਡਾ. ਊਸ਼ਾ ਕਿਰਨ ਨੇ ਕੋਵਿਡ-19 ਵੈਕਸੀਨ ਲਗਵਾਉਣ ਲਈ ਗਰਭਵਤੀ ਔਰਤਾਂ ਨੂੰ ਪ੍ਰੇਰਿਤ ਕੀਤਾ

ਨਵਾਂਸ਼ਹਿਰ, 18 ਅਗਸਤ 2021 ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜਰੂਰੀ ਹੈ, ਉਸ ਦੇ ਨਾਲ ਕੋਰੋਨਾ ਰੋਕੂ ਟੀਕਾਕਰਨ ਵੀ ਬਹੁਤ ਲਾਜ਼ਮੀ ਹੈ।
ਇਹ ਜਾਣਕਾਰੀ ਡਾ. ਊਸ਼ਾ ਕਿਰਨ ਸੀਨੀਅਰ ਮੈਡੀਕਲ ਅਫ਼ਸਰ (ਐੱਸ.ਐੱਮ.ਓ) ਕਮਿਊਨਿਟੀ ਸਿਹਤ ਕੇਂਦਰ ਰਾਹੋਂ ਨੇ ਗਰਭਵਤੀ ਔਰਤਾਂ ਨੂੰ ਕੋਵਿਡ ਰੋਕੂ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਦਿੱਤੀ।
ਡਾ ਊਸ਼ਾ ਕਿਰਨ ਨੇ ਬਲਾਕ ਦੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਟੀਕਾਕਰਨ ਜ਼ਰੂਰ ਕਰਵਾਓ। ਉਨ੍ਹਾਂ ਕਿਹਾ ਕਿ ਆਮ ਲੋਕਾਂ ਖਾਸ ਕਰਕੇ ਗਰਭਵਤੀ ਔਰਤਾਂ ਨੂੰ ਲਾਪਰਵਾਹੀ ਬਿਲਕੁੱਲ ਨਹੀਂ ਵਰਤਣੀ ਚਾਹੀਦੀ ਹੈ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਸਰੀਰ ਦਾ ਦਰਦ ਹੋਣਾ, ਸਾਹ ਲੈਣ ਵਿਚ ਤਕਲੀਫ, ਖੰਘ ਤੇ ਜੁਕਾਮ ਆਦਿ ਹੋਵੇੇ ਤਾਂ ਕੋੋਰੋਨਾ ਟੈਸਟ ਤੁਰੰਤ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਜਾਣ ਨਾਲ ਜਿੱਥੇ ਬਿਮਾਰੀ ਦਾ ਫੈਲਾਅ ਰੁਕੇਗਾ, ਉਸਦੇ ਨਾਲ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ।

Spread the love