ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਟੈ੍ਰਫਿਕ ਵਿਵਸਥਾ ਦਾ ਲਿਆ ਜਾਇਜ਼ਾ

ਭਗਤਾਂ ਵਾਲਾ ਦਾਣਾ ਮੰਡੀ ਨੂੰ ਜਾਂਦੀ ਸੜਕਾਂ ਦੀ ਕੀਤੀ ਜਾਵੇ ਤੁਰੰਤ ਮੁਰੰਮਤ
1 ਅਕਤੂਬਰ ਤੋ ਸ਼ੁਰੂ ਹੋਵੇਗੀ ਝੋਨੇ ਦੇ ਖਰੀਦ
ਅੰਮ੍ਰਿਤਸਰ, 13 ਸਸਤੰਬਰ 2021 1 ਅਕਤੂਬਰ ਨੂੰ ਜ਼ਿਲੇ੍ਹ ਵਿਚ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ਨੂੰ ਸਖਤ ਹਦਾਇਤ ਕਰਦੇ ਕਿਹਾ ਕਿ ਭਗਤਾਂ ਵਾਲਾ ਦਾਣਾ ਮੰਡੀ ਨੂੰ ਜਾਂਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਨੂੰ ਯਕੀਨੀ ਬਣਾਇਆ ਜਾਵੇ ਅਤੇ ਇੰਨ੍ਹਾਂ ਸੜਕਾਂ ਤੇ ਟੈ੍ਰਫਿਕ ਵਿਵਸਥਾ ਦਾ ਖਾਸ ਧਿਆਨ ਰੱਖਿਆ ਜਾਵੇ ਤਾਂ ਜੋ ਪਿੰਡਾਂ ਤੋ ਆਉਦੇ ਕਿਸਾਨਾਂ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੁਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਟੈ੍ਰਫਿਕ ਵਿਵਸਥਾ ਲਈ ਯੋਜਨਾ ਤਿਆਰ ਕਰਨ।

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ ਆਪਣੇ ਅਧਿਕਾਰ ਖੇਤਰ ਵਿਚ ਪੈਦੀਆਂ ਸੜਕਾਂ ਦੀ ਮੁਰੰਮਤ ਤੁਰੰਤ ਸ਼ੁਰੂ ਕਰਨ ਅਤੇ ਸੜਕਾ ਦੇ ਆਲੇ ਦੁਆਲੇ ਹੋਏ ਨਜ਼ਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ। ਉਨਾਂ ਦੱਸਿਆ ਕਿ ਝੋਨੇ ਦੀ ਖਰੀਦ 5 ਨਵੰਬਰ ਤੱਕ ਚੱਲਣੀ ਹੈ ਅਤੇ ਇਸ ਸਮੇਂ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਮੁਸ਼ਕਲ ਨਾ ਆਵੇ, ਇਸ ਸਬੰਧੀ ਵੀ ਮੰਡੀਆਂ ਵਿਚ ਪੁਖਤਾ ਇੰਤਜ਼ਾਮ ਕੀਤੇ ਜਾਣ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਲੈ ਕੇ ਹੀ ਮੰਡੀਆਂ ਵਿਚ ਆਉਣ, ਹਰਾ ਝੋਨਾ ਮੰਡੀ ਵਿਚ ਆਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸੇ ਦੌਰਾਨ ਉਨਾਂ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਕਿਹਾ ਕਿ ਝੋਨੇ ਦੀ ਲਿਫਟਿੰਗ ਵੀ ਨਾਲੋ-ਨਾਲ ਹੁੰਦੀ ਰਹਿਣੀ ਚਾਹੀਦੀ ਹੈ ਤਾਂ ਜੋ ਮੰਡੀਆਂ ਵਿਚ ਝੋਨੇ ਦੇ ਅੰਬਾਰ ਨਾ ਲੱਗਣ ਅਤੇ ਕਿਸਾਨਾਂ ਨੂੰ ਝੋਨਾ ਮੰਡੀ ਵਿਚ ਲਾਹੁਣ ਲਈ ਥਾਂ ਮਿਲਦੀ ਰਹੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੇ ਸ਼ੀਜਨ ਦੋਰਾਨ ਜਿਲਾ੍ਹ ਪ੍ਰਬੰਧਕੀ ਕੰਪਲੈਕਸ ਅਤੇ ਜ਼ਿਲਾ੍ਹ ਖੁਰਾਕ ਤੇ ਸਪਲਾਈ ਵਿਭਾਗ ਵਿਖੇ ਕੰਟਰੋਲ ਰੂਮ ਸਥਾਪਤ ਕੀਤੇ ਜਾਣ ਤਾਂ ਜੋ ਕਿਸਾਨ ਕਿਸੇ ਮੁਸ਼ਕਲ ਸਮੇ ਕੰਟਰੋਲ ਰੂਮ ਨਾਲ ਰਾਬਤਾ ਕਾਇਮ ਕਰ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਵਧੀਕ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੁੱਧਲ, ਡੀ .ਸੀ.ਪੀ. ਸ: ਪੀ.ਐਸ. ਭੰਡਾਲ, ਐਸ.ਡੀ. ਐਮ. ਸ੍ਰੀ ਰਾਜੇਸ਼ ਸ਼ਰਮਾ, ਐਸ.ਡੀ.ਐਮ. ਅਜਨਾਲਾ ਸ੍ਰੀ ਦੀਪਕ ਭਾਟੀਆ, ਐਸ.ਡੀ.ਐਮ. ਬਾਬਾ ਬਕਾਲਾ ਸ੍ਰੀਮਤੀ ਸੁਮਿਤ ਮੁੱਧ, ਜ਼ਿਲਾ੍ਹ ਖੁਰਾਕ ਤੇ ਸਪਲਾਈ ਅਫਸਰ ਸ਼੍ਰੀ ਰਾਜਰਿਸ਼ੀ ਮਹਿਰਾ, ਜ਼ਿਲਾ੍ਹ ਖੇਤੀਬਾੜੀ ਅਫਸਰ ਸ: ਕੁਲਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ : ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਝੋਨੇ ਦੀ ਆਮਦ ਨੂੰ ਲੈਕ ਕੇ ਟੈ੍ਰਫਿਕ ਵਿਵਸਥਾ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Spread the love