ਫਾਜ਼ਿਲਕਾ 27 ਅਗਸਤ 2021
ਡਿਪਟੀ ਕਮਿਸ਼ਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਜ਼ਿਲ੍ਹੇ ਦੇ ਨੰਬਰਦਾਰਾਂ ਨਾਲ ਬੈਠਕ ਕੀਤੀ।ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਦੇ ਨੰਬਰਦਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜ਼ਿਲ੍ਹਾ ਪੱਧਰ ਤੇ ਹੱਲ ਹੋਣ ਵਾਲੀਆਂ ਮੁਸ਼ਕਲਾਂ ਆਪਣ ਪੱਧਰ ਤੇ ਹੱਲ ਕਰਨ ਅਤੇ ਸਰਕਾਰ ਦੇ ਪੱਧਰ ਤੇ ਹੱਲ ਹੋਣ ਵਾਲੀਆਂ ਮੁਸ਼ਕਲਾਂ ਪੰਜਾਬ ਸਰਕਾਰ ਨੂੰ ਲਿਖਣ ਦਾ ਭਰੋਸਾ ਦਿੱਤਾ। ਉਨ੍ਹਾ ਨੇ ਕਿਹਾ ਕਿ ਮਾਲ ਵਿਭਾਗ ਵਿੱਚ ਨੰਬਰਦਾਰਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾ ਦੱਸਿਆ ਕਿ ਇਸ ਸਮੇਂ ਵਿਦਿਆਰਥੀਆਂ ਦੇ ਦਾਖਲ ਚਲ ਰਹੇ ਹਨ। ਉਨ੍ਹਾਂ ਦੇ ਸਰਟੀਫਿਕੇਟ ਵੀ ਨੰਬਰਦਾਰ ਤਸਦੀਕ ਕਰ ਸਕਦੇ ਹਨ।
ਇਸ ਮੌਕੇ ਗੁਰਲਾਲ ਸਿੰਘ ਸੰਧੂ ਖੜੂਜ਼ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਯੂਨੀਅਨ 643 ਨੇ ਨੰਬਰਦਾਰਾਂ ਦੀਆਂ ਮੁਸ਼ਕਲਾਂ ਦੱਸਿਆ ਅਤੇ ਯੂਨੀਅਨ ਵੱਲੋਂ ਭਰੋਸਾ ਦਿੱਤਾ ਕਿ ਯੂਨੀਅਨ ਹਰ ਸਮੇਂ ਪ੍ਰਸ਼ਾਸ਼ਨ ਦੇ ਨਾਲ ਖੜ੍ਹੀ ਹੈ।
ਇਸ ਮੌਕੇ ਤਹਿਸੀਲਦਾਰ ਫਾਜ਼ਿਲਕਾ ਸ਼ੀਸ਼ ਪਾਲ, ਨਾਇਬ ਤਹਿਸੀਲਦਾਰ ਜਲਾਲਾਬਾਦ ਬਲਦੇਵ ਸਿੰਘ, ਗੁਰਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਸੈਕਟਰੀ,ਚੰਦਰ ਭਾਨ ਕਮੇਟੀ ਮੈਂਬਰ,ਕੰਵਰ ਜਤਿੰਦਰ ਸਿੰਘ ਬੇਦੀ ਸਰਪ੍ਰਸਤ, ਗੁਰਜੰਗ ਸਿੰਘ ਸੀਨੀਅਰ ਮੀਤ ਪ੍ਰਧਾਨ, ਕਮੇਟੀ ਮੈਬਰ ਮਿੱਠੂ ਸਿੰਘ, ਮੰਗਲ ਸਿੰਘ, ਵਿਜੈ ਕੁਮਾਰ, ਬਲਬੀਰ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਨੰਬਰਦਾਰ ਵਿਸ਼ੇਸ਼ ਤੌਰ ਤੇ ਮੋਜ਼ੂਦ ਸਨ।