ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਦਿੱਤੇ ਆਦੇਸ਼

ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 6,00,115 ਮੀਟ੍ਰਿਕ ਟਨ ਕਣਕ ਦੀ ਖਰੀਦ
ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 770 ਕਰੋੜ 23 ਲੱਖ ਰੁਪਏ ਦੀ ਅਦਾਇਗੀ
ਤਰਨ ਤਾਰਨ, 03 ਮਈ :
ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਜਨੀਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ ਅਤੇ  ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਹਦਾਇਤ ਕਰਦਿਆਂ ਸਬੰਧਿਤ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਈ ਜਾਵੇ।ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਵਿਚੋਂ  1,96,602 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 02 ਮਈ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6,10,078 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,00,115 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 6,00,115 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਪਨਗਰੇਨ ਵੱਲੋਂ 1,73,097 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,24,170 ਮੀਟ੍ਰਿਕ ਟਨ, ਪਨਸਪ ਵੱਲੋਂ 1,07,591 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 89,637 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1,05,621 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 770 ਕਰੋੜ 23 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ।

Spread the love