ਡਿਪਟੀ ਕਮਿਸ਼ਨਰ ਵਲੋਂ ਆਜਾਦੀ ਦਿਹਾੜੇ ਸਬੰਧੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

13 ਅਗਸਤ ਨੂੰ ਹੋਵੇਗੀ ਫੁਲ ਡਰੈਸ ਰਿਹਰਸਲ- ਨਹਿਰੂ ਸਟੇਡੀਅਮ ਵਿਖੇ ਹੋਵੇਗਾ ਸਮਾਗਮ
ਰੂਪਨਗਰ, 6 ਅਗਸਤ 2021
ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਵਲੋਂ ਅੱਜ ਆਜਾਦੀ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਅਜਾਦੀ ਦਿਹਾੜੇ ਨੂੰ ਸਮਰਪਿਤ ਮੁੱਖ ਸਮਾਗਮ ਨਹਿਰੂ ਸਟੇਡੀਅਮ ਵਿਖੇ ਹੋਵੇਗਾ।ਉਨਾਂ ਨਾਲ ਹੀ ਕਿਹਾ ਕਿ 13 ਅਗਸਤ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ।
ਸ੍ਰੀਮਤੀ ਸੋਨਾਲੀ ਗਿਰੀ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਰਿਹਰਸਲ ਮੌਕੇ ਕੋਵਿਡ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾਵੇ ਅਤੇ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਾ ਵਰਤੀ ਜਾਵੇ।ਉਨ੍ਹਾਂ ਨਾਲ ਹੀ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ 15 ਅਗਸਤ ਦੇ ਸਮਾਗਮ ਵਿਚ ਭਾਗ ਲੈਣ ਵਾਲਿਆਂ ਅਤੇ ਅਧਿਕਾਰੀਆਂ ਦੇ ਘੱਟੋ ਘੱਟ ਕੋਵਿਡ ਦੀ ਇੱਕ ਵੈਕਸਿਨ ਜਰੂਰ ਲੱਗੀ ਹੋਵੇ।
ਡਿਪਟੀ ਕਮਿਸ਼ਨਰ ਨੇ ਨਹਿਰੂ ਸਟੇਡੀਅਮ ਦੀ ਸਾਫ ਸਫਾਈ ਯਕੀਨੀ ਬਣਾਉਣ, ਸਿਹਤ ਸੇਵਵਾਂ, ਸਾਫ ਪੀਣ ਵਾਲਾ ਪਾਣੀ, ਫਾਇਰ ਬ੍ਰਿਗੇਡ, ਬਿਜਲੀ ਸਪਲਾਈ, ਮਹਿਮਾਨਾਂ ਅਤੇ ਲੋਕਾਂ ਦੇ ਬੈਠਣ ਲਈ ਵਧੀਆ ਪ੍ਰਬੰਧ ਕਰਨ ਲਈ ਸੁਯੋਗ ਪ੍ਰਬੰਧ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ।ਇਸ ਤੋਂ ਇਲਾਵਾ ਪਰੇਡ ਤੇ ਮਾਰਚ ਪਾਸਟ ਸਬੰਧੀ ਸਬੰਧਿਤ ਵਿਭਾਗਾਂ ਨੂੰ ਵੀ ਤਿਆਰੀ ਦੇ ਹੁਕਮ ਦਿੱਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਬਰਸਾਤ ਦੇ ਮੌਸਮ ਦੇ ਮੱਦਨਜ਼ਰ ਬਦਲਵੇਂ ਪ੍ਰਬੰਧਾਂ ਬਾਰੇ ਵੀ ਹੁਣ ਤੋਂ ਹੀ ਤਿਆਰ ਰਹਿਣ ਲਈ ਕਿਹਾ।
ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਦੀਪਸ਼ਿਖਾ ਸ਼ਰਮਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰੂਪਨਗਰ ਦਿਬੰਕਰ ਗਰਗ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਿਨੇਸ਼ ਵਸਿਸ਼ਟ, ਐਸ.ਡੀ.ਐਮ. ਰੂਪਨਗਰ ਸ੍ਰੀ ਗੁਰਵਿੰਦਰ ਸਿੰਘ ਜ਼ੋਹਲ, ਐਸ.ਡੀ.ਐਮ. ਚਮਕੌਰ ਸਾਹਿਬ ਗਿਤਿਕਾ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁੱਖੀ ਵੀ ਹਾਜ਼ਰ ਸਨ।