ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕਰਨ ਤੇ ਮਾਸਕ ਪਹਿਨਣ ਦੀ ਪੁਰਜ਼ੋਰ ਅਪੀਲ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਰ ਰਿਹਾ ਹੈ ਜਾਗਰੂਕ

ਕੋਰੋਨਾ ਦੀ ਤੀਸਰੀ ਲਹਿਰ ਤੋਂ ਬਚਾਅ ਲਈ ਸਾਵਾਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ
ਗੁਰਦਾਸਪੁਰ, 15 ਜੁਲਾਈ 2021 ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਤੋਂ ਬਚਾਅ ਲਈ ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਤੇ ਨਾਲ ਹੀ ਕਿਹਾ ਕਿ ਮਾਸਕ ਲਾਜ਼ਮੀ ਤੋਰ ਤੇ ਪਹਿਨਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲਾ ਵਾਸੀਆਂ ਨਾਲ ਯੂ-ਟਿਊਬ ਚੈਨਲ ਰਾਹੀਂ ਲਾਈਵ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਵੇਖਣ ਵਿਚ ਆਇਆ ਹੈ ਕਿ ਲੋਕ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਨਹੀ ਕਰ ਰਹੇ। ਖਾਸਕਰਕੇ ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ ਅਤੇ ਨਾ ਹੀ ਮਾਸਕ ਪਹਿਨਿਆ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਬੇਸ਼ੱਕ ਕੋਵਿਡ ਕਾਰਨ ਲਗਾਈਆਂ ਪਾਬੰਦੀਆਂ ਵਿਚ ਛੋਟ ਦਿੱਤੀ ਗਈ ਹੈ, ਪਰ ਕੋਰੋਨਾ ਬਿਮਾਰੀ ਅਜੇ ਮੋਜੂਦ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪਿਛਲੇ ੁਕਝ ਦਿਨਾਂ ਤੋਂ ਜ਼ਿਲੇ ਅੰਦਰ ਪੋਜ਼ਟਿਵ ਕੇਸਾਂ ਦੀ ਗਿਣਤੀ ਵੱਧੀ ਹੈ , ਜੋ ਚਿੰਤਾ ਦਾ ਵਿਸ਼ਾ ਹੈ ਅਤੇ ਪੋਜ਼ਟਿਵ ਦਰ 0.34 ਹੋ ਗਈ ਹੈ। ਬੀਤੀ 13 ਜੁਲਾਈ ਨੂੰ ਜਿਲੇ ਅੰਦਰ 09 ਪੋਜ਼ਟਿਵ ਕੇਸ ਆਏ ਸਨ ਅਤੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 48 ਹੋ ਗਈ ਹੈ। ਉਨਾਂ ਕਿਹਾ ਕਿ ਜੇਕਰ ਲੋਕ ਇਸੇ ਤਰਾਂ ਅਣਗਹਿਲੀ ਕਰਦੇ ਰਹੇ ਤਾਂ ਕੋਰੋਨਾ ਬਿਮਾਰੀ ਦੁਬਾਰਾ ਭਿਆਨਕ ਰੂਪ ਅਖਤਿਆਰ ਕਰ ਸਕਦੀ ਹੈ। ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਪੁਰਜੋਰ ਅਪੀਲ ਹੈ ਕਿ ਕੋਰੋਨਾ ਬਿਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ।
ਜ਼ਿਲ੍ਹੇ ਅੰਦਰ ਵੈਕਸ਼ੀਨੇਸ਼ਨ ਡਰਾਈਵ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਜਿਲੇ ਅੰਦਰ 5 ਲੱਖ 58 ਹਜਾਰ 486 ਲੋਕਾਂ ਨੇ ਵੈਕਸੀਨ ਲਗਵਾ ਲਈ ਹੈ। ਉਨਾਂ ਕਿਹਾ ਕਿ ਬੇਸ਼ੱਕ ਵੈਕਸੀਨ ਲਗਾਈ ਜਾ ਰਹੀ ਹੈ ਪਰ ਕੋਵਿਡ ਤੋਂ ਬਚਾਅ ਲਈ ਜਾਰੀ ਸਾਵਧਾਨੀਆਂ ਦੀ ਪਾਲਣਾ ਵੀ ਕਰਨੀ ਜਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਸ਼ੋਸਲ ਡਿਸਟੈਸਿੰਗ, ਮਾਸਕ ਪਾਉਣ, ਹੱਥਾਂ ਨੂੰ ਸ਼ੈਨਾਟਾਇਜ਼ ਕਰਨ ਅਤੇ ਕੋਵਿਡ ਵਿਰੋਧੀ ਵੈਕਸੀਨ ਲਗਾਈ ਜਾਵੇ। ਆਪਣੀ, ਆਪਣੇ ਪਰਿਵਾਰ ਤੇ ਮਾਨਵਤਾ ਦੀ ਭਲਾਈ ਲਈ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ।

Spread the love