ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਬਰਨਾਲਾ ਦਾ ਦੌਰਾ

*ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਰਨਾਲਾ, 17 ਅਪਰੈਲ
ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਅੱਜ ਅਨਾਜ ਮੰਡੀ ਬਰਨਾਲਾ ਦਾ ਦੌਰਾ ਕਰ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਕਿਸਾਨਾਂ, ਆੜਤੀਆਂ ਤੇ ਹੋਰ ਧਿਰਾਂ ਨਾਲ ਗੱਲਬਾਤ ਕੀਤੀ ਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨਾਂ ਮਾਰਕੀਟ ਕਮੇਟੀ ਦਫਤਰ ਦਾ ਦੌਰਾ ਕਰ ਕੇ ਆਨਲਾਈਨ ਬੋਲੀ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਇਸ ਮੌਕੇ ਜ਼ਿਲਾ ਫੂਡ ਸਪਲਾਈ ਕੰਟਰੋਲਰ ਅਤਿੰਦਰ ਕੌਰ ਨੇ ਦੱਸਿਆ ਕਿ 16 ਅਪਰੈਲ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 1,25,568 ਮੀਟਿ੍ਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿਚੋਂ 85,676 ਮੀਟਿ੍ਰਕ ਟਨ ਕਣਕ ਦੀ ਖਰੀਦ ਵੱਖ ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈੇ।
ਇਸ ਮੌਕੇ ਜ਼ਿਲਾ ਮੰਡੀ ਅਫਸਰ ਜਸਪਾਲ ਸਿੰਘ, ਅਸ਼ੋਕ ਕੁਮਾਰ ਮਿੱਤਲ ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ, ਸਕੱਤਰ ਮਾਰਕਿਟ ਕਮੇਟੀ ਬਰਨਾਲਾ ਪ੍ਰਭਲੀਨ ਸਿੰਘ ਚੀਮਾ, ਸੁਪਰਡੈਂਟ ਕੁਲਵਿੰਦਰ ਸਿੰਘ ਭੁੱਲਰ, ਗੁਰਮੇਲ ਸਿੰਘ ਮੰਡੀ ਸੁਪਰਵਾਈਜ਼ਰ, ਜਗਸੀਰ ਸਿੰਘ ਮੰਡੀ ਸੁਪਰਵਾਈਜ਼ਰ, ਰਾਜ ਕੁਮਾਰ ਤੇ ਹੋਰ ਹਾਜ਼ਰ ਸਨ।

Spread the love