ਰੂਪਨਗਰ 27 ਅਗਸਤ 2021
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਅਤੇ ਪ੍ਰਾਰਥੀਆਂ ਨੂੰ ਸਵੈ ਰੋਜ਼ਗਾਰ ਸਕੀਮਾਂ ਅਧੀਨ ਆਪਣਾ ਕਾਰੋਬਾਰ ਸ਼ੁਰੂ ਕਰਵਾਉਣ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ “ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਸਕੀਮ ਅਧੀਨ ਆਰਥਿਕ ਤੌਰ ਤੇ ਕਮਜ਼ੋਰ 30 ਲੜਕੀਆਂ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵੰਡੀਆਂ ਗਈਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਕਿਤਾਬਾਂ ਵੰਡੀਆਂ ਗਈਆਂ।
“ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਰੂਪਨਗਰ ਅਤੇ ਦਿਨੇਸ਼ ਵਿਸ਼ੇਸ਼ਟ, ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਆਰਥਿਕ ਤੌਰ ਤੇ ਕਮਜ਼ੋਰ 30 ਪ੍ਰਾਰਥਣਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਮੁਫ਼ਤ ਵਿੱਚ ਕਿਤਾਬਾਂ ਵੰਡੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪ੍ਰਾਰਥਣਾਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਲਈ 33% ਪੋਸਟਾਂ ਕੇਵਲ ਮਹਿਲਾਵਾਂ ਲਈ ਰਾਖਵੀਆਂ ਕੀਤੀਆਂ ਹਨ। ਇਸ ਦਾ ਲਾਭ ਉਠਾਉਣ ਲਈ ਲੜਕੀਆਂ ਨੂੰ ਪੂਰੀ ਮਹਿਨਤ ਤੇ ਲਗਨ ਨਾਲ ਸਰਕਾਰੀ ਨੌਕਰੀਆਂ ਦੀ ਤਿਆਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲੋੜਵੰਦ ਲੜਕੀ ਨੂੰ ਭਵਿੱਖ ਵਿੱਚ ਵੀ ਕਿਸੇ ਤਰ੍ਹਾਂ ਦੀ ਮੱਦਦ ਲੋਂੜੀਦੀ ਹੋਵੇਗੀ, ਸਰਕਾਰ ਉਨ੍ਹਾ ਦੀ ਪੂਰੀ ਮੱਦਦ ਲਈ ਵਚਨਬੱਧ ਹੈ।
ਇਸ ਮੌਕੇ ਸ੍ਰੀ ਦਿਨੇਸ਼ ਵਿਸ਼ਸਟ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਪ੍ਰਾਰਥਣਾਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਲਈ ਹਰ ਤਰ੍ਹਾਂ ਦਾ ਸਹਿਯੋਗ ਅਤੇ ਅਗਵਾਈ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਬੋਲਦਿਆਂ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਨੇ ਪ੍ਰਾਰਥਣਾ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਫਤ ਆਨਲਾਈਨ ਟ੍ਰੇਨਿੰਗ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਰੋਜ਼ਗਾਰ ਅਤੇ ਕਾਰੋਬਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹੋਰ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਸੁਪ੍ਰੀਤ ਕੌਰ, ਕਰੀਅਰ ਕਾਉਂਸਲਰ ਵੱਲੋਂ ਪ੍ਰਾਰਥਣਾ ਨੂੰ ਆਨਲਾਈਨ ਮੁਫ਼ਤ ਕੋਚਿੰਗ ਲਈ ਆਪਣਾ ਨਾਮ ਰਜਿਸਟਰ ਕਰਾਉਣ ਲਈ ਪ੍ਰੇਰਿਆ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਮੁਫਤ ਆਨਲਾਈਨ ਕੋਚਿੰਗ ਸ਼ੁਰੂ ਕਰਵਾਈ ਜਾ ਰਹੀ ਹੈ। ਇਸ ਕੋਚਿੰਗ ਵਿੱਚ ਪ੍ਰਾਰਥੀਆਂ ਨੂੰ ਐਸ.ਐਸ.ਸੀ., ਬੈਂਕ ਪੀ.ਓ./ਕਲਰਕ, ਆਰ.ਆਰ.ਬੀ., ਸੀ.ਈ.ਟੀ., ਪੀ.ਪੀ.ਐਸ.ਸੀ., ਪੀ.ਐਸ.ਐਸ.ਐਸ.ਬੀ. ਅਤੇ ਕੇਂਦਰ ਅਤੇ ਰਾਜ ਸਰਕਾਰ ਦੇ ਹੋਰ ਵਿਭਾਗਾਂ ਦੀ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਵੇਗੀ। ਇਸ ਆਨਲਾਈਨ ਕੋਚਿੰਗ ਦਾ ਲਾਭ ਉਠਾਉਣ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਇਸ ਲਿੰਕ https://www.eduzphere.com/freegovtexams ਤੇ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ।