ਆਪ ਦੀ ਸਰਕਾਰ ਆਪ ਦੇ ਦੁਆਰ
ਪ੍ਰਬੰਧਾਂ ਦੀ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ
ਰੂਪਨਗਰ, 05 ਫਰਵਰੀ 2024
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਅੱਜ 06 ਫਰਵਰੀ ਤੋਂ ਹਰੇਕ ਸਬ ਡਵੀਜ਼ਨ ਪੱਧਰ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ’ਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਨ੍ਹਾਂ ਕੈਂਪਾਂ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ’ਆਪ ਦੀ ਸਰਕਾਰ ਆਪ ਦੇ ਦੁਆਰ’ ਨਾਂ ਦੀ ਮੁਹਿੰਮ ਤਹਿਤ 44 ਕਿਸਮ ਦੀਆਂ ਸਰਕਾਰੀ ਸੇਵਾਵਾਂ ਨਾਲ ਸਬੰਧਤ ਕੰਮਾਂ ਦਾ ਇੰਨ੍ਹਾਂ ਵਿਸ਼ੇਸ਼ ਕੈਂਪਾਂ ਵਿਚ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੀਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਤਨਦੇਹੀ ਨਾਲ ਕੰਮ ਕੀਤਾ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ੍ਰੇਣੀਆਂ ਦੇ ਸਰਟੀਫਿਕੇਟ, ਉਸਾਰੀ ਕਿਰਤੀਆਂ ਦੀ ਰਜ਼ਿਸਟ੍ਰੇਸ਼ਨ, ਬੁਢਾਪਾ ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਸਬੰਧੀ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਕੰਪਲਸਰੀ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾਂ ਰਜਿਸਟਰਡ, ਗ਼ੈਰ ਰਜਿਸਟਰਡ ਦਸਤਾਵੇਜਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਦਰੁਸਤੀ, ਮੌਤ ਸਰਟੀਫਿਕੇਟ, ਪੇਂਡੂ ਇਲਾਕਾ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀਆਂ ਕਾਪੀਆਂ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ, ਭਾਰ-ਰਹਿਤ ਸਰਟੀਫਿਕੇਟ, ਮੌਰਗੇਜ ਦੀ ਐਂਟਰੀ, ਜਨਮ ਦੀ ਲੇਟ ਰਜਿਸਟ੍ਰੇਸ਼ਨ, ਫ਼ਰਦ ਕਰਵਾਉਣਾ, ਦਿਵਿਆਂਗ ਸਰਟੀਫਿਕੇਟ, ਯੂ.ਡੀ.ਆਈ.ਡੀ. ਕਾਰਡ, ਦਸਤਾਵੇਜ ਦੀ ਕਾਉਂਟਰ ਸਾਇਨਿੰਗ, ਮੁਆਵਜ਼ਾ ਬਾਂਡ, ਆਨੰਦ ਮੈਰਿਜ ਐਕਟ ਅਧੀਨ ਮੈਰਿਜ ਰਜਿਸਟ੍ਰੇਸ਼ਨ, ਬਾਰਡਰ ਏਰੀਆ ਸਰਟੀਫਿਕੇਟ, ਪੱਛੜਿਆ ਇਲਾਕਾ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜਾਂ ਦੀ ਕਾਊਂਟਰ ਸਾਇਨਿੰਗ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੀ ਕਾਊਂਟਰ ਸਾਇਨਿੰਗ, ਮੌਤ ਦੀ ਲੇਟ ਰਜਿਸਟ੍ਰੇਸ਼ਨ, ਕੰਢੀ ਏਰੀਆ ਸਰਟੀਫਿਕੇਟ, ਮੌਤ ਸਰਟੀਫਿਕੇਟ ਵਿੱਚ ਦਰੁਸਤੀ, ਆਸ਼ੀਰਵਾਦ ਸਕੀਮ, ਬੈਕਿੰਗ ਕੌਰਸਪੌਂਡੈਂਟ-ਮੁਦਰਾ ਸਕੀਮ ਆਦਿ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ, ਤਾਂ ਉਸਦਾ ਜਨਮ ਸਰਟੀਫਿਕੇਟ ਜਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੂਪਨਗਰ ਵਿਚ ਇਹ 6 ਫਰਵਰੀ ਨੂੰ ਪਿੰਡ ਭਾਓਵਾਲ, ਛੋਟੀ ਝੱਖੀਆਂ (ਹਲੇੜ), ਬੜੀ ਝੱਖੀਆਂ, ਬੜਾ ਪਿੰਡ, ਖਰੋਟਾ ਅਤੇ ਕੀਮਤਪੁਰ ਵਿਖੇ ਮੋਰਿੰਡਾ ਦੇ ਪਿੰਡ ਬਹਿਡਾਲੀ, ਢੋਲਣ ਮਾਜਰਾ, ਦੁਮਣਾ, ਵਾਰਡ ਨੰ. 1, 2, ਅਤੇ 3 ਵਿਖੇ, ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਵਾਰਡ ਨੰਬਰ 9 (ਸੱਲੋਮਜਰਾ), ਮੁੰਡੀਆਂ, ਡੇਹਰ ਅਤੇ ਗੱਗੋਂ ਵਿਖ਼ੇ ਇਹ ਕੈਂਪ ਲਗਾਏ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ,ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪਸਿੰਘ ਗੁਜਰਾਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਡੀ ਆਰ ਓ ਨਵਦੀਪ ਸਿੰਘ, ਐੱਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐੱਸ.ਡੀ.ਐਮ ਨੰਗਲ ਅਨਮਜੋਤ ਕੌਰ, ਮੁੱਖ ਖ਼ੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਰੇਨੂੰ ਮਹਿਤਾ ਅਤੇ ਵੱਖ-ਵੱਖ ਵਿੱਚ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।