ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਮਨਾਲ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ

ਬਰਨਾਲਾ, 5 ਅਗਸਤ 2021
ਸਰਕਾਰੀ ਗਊਸ਼ਾਲਾ ਪਿੰਡ ਮਨਾਲ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਜੀ ਦੀ ਅਗਵਾਈ ਵਿੱਚ ਹੋਈ।
ਮੀਟਿੰਗ ਦੌਰਾਨ ਗਊਸ਼ਾਲਾ ਵਿੱਚ ਕੰਮ ਕਰਨ ਵਾਲੇ ਨੌਜਵਾਨਾਂ ਨੇ ਹਰਾ-ਚਾਰਾ, ਟਰੈਕਟਰ ਵਿੱਚ ਇਸਤੇਮਾਲ ਹੋਣ ਵਾਲੇ ਡੀਜ਼ਲ, ਗਊਸ਼ਾਲਾ ਵਿੱਚ ਬਿਜਲੀ, ਪਾਣੀ ਆਦਿ ਸਬੰਧੀ ਮੁੱਦਿਆ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਗਊਸ਼ਾਲਾ ਦੇ ਨੁਮਾਇੰਦਿਆਂ ਵੱਲੋਂ ਇਸ ਮੌਕੇ ਦੱਸਿਆ ਗਿਆ ਕਿ ਗਊਸ਼ਾਲਾ ਵਿੱਚ ਇਸ ਸਮੇਂ 850 ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ ਅਤੇ ਇਹ ਗਊਸ਼ਾਲਾ 13 ਏਕੜ ਜ਼ਮੀਨ ਵਿੱਚ ਬਣੀ ਹੋਈ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਗਊਸ਼ਾਲਾ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਉਂਦਿਆ ਕਿਹਾ ਕਿ ਜਲਦ ਹੀ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਕਰਕੇ ਗਊਸ਼ਾਲਾ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਸਬੰਧੀ ਨਿਰਦੇਸ਼ ਦਿੱਤੇ ਜਾਣਗੇ।
ਇਸ ਮੌਕੇ ਮੀਟਿੰਗ ਵਿੱਚ ਸ਼੍ਰੀ ਪ੍ਰਵੀਨ ਸਾਬਕਾ ਐਡੀਸ਼ਨਲ ਡਿਪਟੀ ਕਮਿਸ਼ਨਰ, ਸ਼੍ਰੀ ਮੁਕੇਸ਼ ਕੁਮਾਰ ਆਦਿ ਸ਼ਾਮਲ ਸਨ।

Spread the love