ਡਿਪਟੀ ਕਮਿਸ਼ਨਰ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਅਧੀਨ ਮੁਕਾਬਲਿਆਂ ਲਈ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਯਕੀਨੀ ਕਰਨ ਦੀ ਹਦਾਇਤ

Deputy Commissioner Dr. Preeti Yadav
Dr. Preeti Yadav
ਰੂਪਨਗਰ, 27 ਅਗਸਤ 2024
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬ ਸਰਕਾਰ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਨੂੰ ਕਰਵਾਉਣ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਜਿਸ ਸਬੰਧ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਨੇ ਖੇਡ ਮੁਕਾਬਲਿਆਂ ਨੂੰ ਬਿਹਤਰ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਨੂੰ ਪੁੱਖਤਾ ਪ੍ਰਬੰਧ ਕਰਨ ਲਈ ਹਦਾਇਤ ਜਾਰੀ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਸੂਬਾ ਸਰਕਾਰ ਵਲੋਂ ਹਰ ਪੱਧਰ ਉਤੇ ਯਤਨ ਕੀਤੇ ਜਾ ਰਹੇ ਹਨ ਜਿਸ ਅਧੀਨ ਜ਼ਿਲ੍ਹਾ ਰੂਪਨਗਰ ਵਿਚ 2 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਨੂੰ ਲੈ ਕੇ ਖਿਡਾਰੀਆਂ ਵਿਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ।
ਮੀਟਿੰਗ ਦੌਰਾਨ ਡਾ. ਪ੍ਰੀਤੀ ਯਾਦਵ ਨੇ ਖੇਡਾਂ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਖੇਡਾਂ ਦੇ ਕਨਵੀਨਰਾਂ, ਅਧਿਆਪਕਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਿਭਾਗਾਂ ਨਾਲ ਮੁਕਾਬਲਿਆਂ ਦੇ ਆਯੋਜਨ ਸਬੰਧੀ ਡਿਊਟੀਆਂ ਲਗਾਈਆਂ ਅਤੇ ਖਾਸ ਤੌਰ ਉਤੇ ਕਿਹਾ ਕਿ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ  ਪਵੇ।
ਇਨ੍ਹਾਂ ਬਲਾਕਾਂ ਵਿੱਚ ਕਰਵਾਈਆਂ ਜਾ ਰਹੀਆਂ ਖੇਡਾਂ ਅਥਲੈਟਿਕ, ਫੁਟਬਾਲ, ਵਾਲੀਬਾਲ ਸ਼ਮੈਸਿੰਗ, ਵਾਲੀਬਾਲ ਸ਼ੂਟਿੰਗ , ਖੋ-ਖੋ,ਕਬੱਡੀ ਸਰਕਲ ਸਟਾਈਲ ਅਤੇ ਕਬੱਡੀ ਨੈਸ਼ਨਲ ਲੜਕੇ -ਲੜਕੀਆਂ ਅਤੇ ਮੇਲ-ਫੀਮੇਲ  ਏਜ ਗਰੁੱਪ ਅੰਡਰ 14, 17, 21, 21-30, 31-40, 41-50, 51-60, 61-70 ਅਤੇ 70 ਸਾਲ ਤੋਂ ਵੱਧ ਉਮਰ ਵਰਗਾ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀਆਂ ਨੂੰ https//eservices.punjab.gov.in  ਲਿੰਕ ਉਤੇ ਅਪਲਾਈ ਕਰ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ, ਐਸ.ਪੀ ਹੈੱਡਕੁਆਟਰ ਰਾਜਪਾਲ ਸਿੰਘ ਹੁੰਦਲ, ਸਹਾਇਕ ਕਮਿਸ਼ਨਰ ਜ ਅਰਵਿੰਦਪਾਲ ਸਿੰਘ ਸੋਮਲ, ਐਸ.ਡੀ.ਐਮ ਰੂਪਨਗਰ ਨਵਦੀਪ ਕੁਮਾਰ, ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐਸ.ਡੀ.ਐਮ ਸ਼੍ਰੀ ਅਨੰਦਪੁਰ ਸਾਹਿਬ ਰਾਜਪਾਲ ਸਿੰਘ ਸੇਖੋ, ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਰੰਜਨਾ ਕਤਿਆਲ ਅਤੇ ਵੱਖ-ਵੱਖ ਸੀਨੀਅਰ ਅਧਿਕਾਰੀ ਹਾਜ਼ਰ ਸਨ।
Spread the love