ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜੀ ਲਿਆਉਣ ਦੀ ਹਦਾਇਤ ਦਿੱਤੀ

— ਅਨਾਜ ਮੰਡੀ ਰੂਪਨਗਰ ਦਾ ਅਚਨਚੇਤ ਦੌਰਾ ਕਰਦਿਆਂ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਰੂਪਨਗਰ, 20 ਅਕਤੂਬਰ:
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਅੱਜ ਅਨਾਜ ਮੰਡੀ ਰੂਪਨਗਰ ਦਾ ਅਚਨਚੇਤ ਦੌਰਾ ਝੋਨੇ ਦੀ ਹੋ ਰਹੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਝੋਨੇ ਦੀ ਲਿਫਟਿੰਗ ਸਮੇਤ ਖਰੀਦ ਵਿੱਚ ਤੇਜੀ ਲਿਆਉਣ ਦੀ ਹਦਾਇਤ ਦਿੱਤੀ।
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਜ਼ਿਲ੍ਹਾ ਰੂਪਨਗਰ ਵਿੱਚ ਝੋਨੇ ਦੀ ਲਿਫਟਿੰਗ ਅਤੇ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਫਸਲ ਦਾ ਦਾਣਾ-ਦਾਣਾ ਬਿਨਾ ਦੇਰੀ ਖਰੀਦਿਆ ਜਾਵੇਗਾ ਅਤੇ ਸਮੇਂ ਸਿਰ ਅਦਾਇਗੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵੱਲੋਂ ਲਗਾਤਾਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ ਤਾਂ ਜੋ ਖ਼ਰੀਦ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ।
ਇਸ ਮੌਕੇ ਉਨ੍ਹਾਂ ਮੰਡੀ ਵਿੱਚ ਮੌਜ਼ੂਦ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸਵੱਛ ਰੱਖਣ ਲਈ ਅਤੇ ਸਿਹਤਮੰਦ ਭਵਿੱਖ ਲਈ ਇਸ ਵਾਰ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ।
ਇਸ ਮੌਕੇ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਜ਼ਿਲ੍ਹਾ ਕੰਟਰੋਲਰ ਫੂਡ ਤੇ ਸਿਵਲ ਸਪਲਾਈ ਰੂਪਨਗਰ ਸ. ਸਤਵੀਰ ਸਿੰਘ ਮਾਵੀ, ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਕਿਸਾਨ ਅਤੇ ਆੜ੍ਹਤੀ ਹਾਜ਼ਰ ਸਨ।