ਰੂਪਨਗਰ, 21 ਮਾਰਚ 2025
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਅੱਜ ਅਹੁਦਾ ਸੰਭਾਲਣ ਉਤੇ ਪਹਿਲੇ ਦਿਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਸਮੇਂ ਸਿਰ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ।
ਉਨ੍ਹਾਂ ਸਮੂਹ ਅਧਿਕਾਰੀਆਂ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਟਾਫ ਨਾਲ ਜਾਣ ਪਹਿਚਾਣ ਕਰਦਿਆਂ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਆਪਣੀ ਬਣਦੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਦਿਲ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਅਸੀਂ ਸਮੂਹ ਸਟਾਫ ਪਰਿਵਾਰ ਦੀ ਤਰ੍ਹਾਂ ਮਿਲ ਕੇ ਲੋਕ ਹਿੱਤ ਲਈ ਆਪਣੀਆਂ ਸੇਵਾਵਾਂ ਦੇਣਗੇ। ਦਫਤਰਾਂ ਵਿਖੇ ਕੰਮ ਕਰਵਾਉਣ ਆ ਰਹੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਅਤੇ ਇਸ ਦੌਰਾਨ ਕਿਸੇ ਨੂੰ ਵੀ ਖੱਜਲ-ਖੁਆਰੀ ਨਾ ਹੋਵੇ ਇਸ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਨਾਗਰਿਕਾਂ ਨੂੰ ਮਿਆਰੀ ਅਤੇ ਸਮਾਂ ਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਰਦਰਸ਼ੀ ਢੰਗ ਨਾਲ ਡਿਊਟੀ ਨਿਭਾਉਣ ਅਤੇ ਪਬਲਿਕ ਡੀਲਿੰਗ ਦੌਰਾਨ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਹਰੇਕ ਵਿਭਾਗੀ ਅਧਿਕਾਰੀ ਆਪਣੇ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਉਣ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਨੂੰ ਮਿਲੇ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਯਜੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫ਼ੀਲਡ ਅਫ਼ਸਰ ਜਸਜੀਤ ਸਿੰਘ, ਆਰ.ਟੀ.ਓ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਰੂਪਨਗਰ ਸਚਿਨ ਪਾਠਕ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਸਮੂਹ ਸਟਾਫ ਹਾਜ਼ਰ ਸੀ।