ਡਿਪਟੀ ਕਮਿਸ਼ਨਰ ਵੱਲੋਂ ਐਨਸੀਸੀ ਅਕੈਡਮੀ ਰੂਪਨਗਰ ਵਿਖੇ ਲਗਾਏ ਜਾ ਰਹੇ ਕੈਂਪ ਵਿੱਚ ਕੀਤੀ ਸ਼ਿਰਕਤ
—–ਕੈਂਡਿਟਾਂ ਨੂੰ ਨਿਰੰਤਰ ਕਾਰਜਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ
ਰੂਪਨਗਰ, 22 ਅਕਤੂਬਰ:
ਐਨਸੀਸੀ ਅਕੈਡਮੀ ਰੂਪਨਗਰ ਵਿਖੇ ਚੰਡੀਗੜ੍ਹ ਬਟਾਲੀਅਨ ਦਾ 400 ਗਰਲਜ਼ ਕੈਡਿਟਾਂ ਦਾ ਸਾਲਾਨਾ ਸਿਖਲਾਈ ਕੈਂਪ 20 ਅਕਤੂਬਰ ਤੋਂ 27 ਅਕਤੂਬਰ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਐਨਸੀਸੀ ਦੇ ਇਸ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਨੌਜਵਾਨ ਕੈਡਿਟਾਂ ਨੂੰ ਆਪਣੇ ਪ੍ਰੇਰਣਾਦਾਇਕ ਸ਼ਬਦਾਂ ਨਾਲ ਸੰਬੋਧਨ ਕੀਤਾ ਅਤੇ ਭਵਿੱਖ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਲਈ ਸਫਲਤਾ ਦੇ ਮੰਤਰ ਵਜੋਂ ਸਵੈ-ਵਿਸ਼ਵਾਸ, ਸਿਹਤ, ਖੁਸ਼ੀ ਅਤੇ ਆਪਣੇ ਜੀਵਨ ਵਿੱਚ ਅਨੁਸ਼ਾਸਨ ਬਣਾਈ ਰੱਖਣ ਦੇ ਮੁੱਲਾਂ ਨੂੰ ਉਜਾਗਰ ਕਰਦਿਆਂ ਜ਼ਿੰਦਗ਼ੀ ਵਿੱਚ ਮਿਹਨਤ ਕਰਨ ਦਾ ਸੰਦੇਸ਼ ਕੈਡਿਟਾਂ ਨੂੰ ਦਿੱਤਾ ਗਿਆ।
ਡਾ. ਪ੍ਰੀਤੀ ਯਾਦਵ ਨੇ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਨਸੀਸੀ ਦੇ ਕੈਡਿਟ ਹਰ ਸਮੇਂ ਵੱਖੋ-ਵੱਖਰੀਆਂ ਸੇਵਾਵਾਂ ਨਿਭਾਉਣ ਲਈ ਤਿਆਰ-ਬਰ-ਤਿਆਰ ਰਹਿੰਦੇ ਹਨ ਅਤੇ ਦੇਸ਼ ਅਤੇ ਸਮਾਜ ਨੂੰ ਆਪਣਾ ਪੂਰਾ ਯੋਗਦਾਨ ਦਿੰਦੇ ਹੋਏ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ। ਉਨ੍ਹਾਂ ਕੈਂਡਿਟਾਂ ਨੂੰ ਇਸੇ ਤਰ੍ਹਾਂ ਨਿਰੰਤਰ ਕਾਰਜਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਐਨਸੀਸੀ ਕੈਡਿਟਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਸਵਾਲ ਵੀ ਪੁੱਛੇ ਗਏ ਜਿਹਨਾਂ ਦਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਬਾਖੂਬੀ ਜਵਾਬ ਦੇ ਕੇ ਕੈਡਿਟਾਂ ਨੂੰ ਪ੍ਰੇਰਿਤ ਕੀਤਾ ਗਿਆ।