ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਉਪਲਬਧ ਕਰਵਾਉਣ ਲਈ ਹੈਲਪਲਾਈਨ ਨੰਬਰ ਜਾਰੀ

ਰੂਪਨਗਰ, 26 ਅਕਤੂਬਰ 2024
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਦੀਆਂ ਹਿਦਾਇਤਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਮਸ਼ੀਨਰੀ ਉਪਲਬਧ ਕਰਵਾਉਣ ਲਈ ਹੈਲਪਲਾਈਨ ਨੰਬਰ 01881-227244 ਜਾਰੀ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਨੰਬਰ ਉੱਤੇ ਲੋੜਵੰਦ ਕਿਸਾਨ ਸਵੇਰੇ 9 ਵਜੇ ਤੋਂ ਰਾਤ ਦੇ 6 ਵਜੇ ਤੱਕ ਸੰਪਰਕ ਕਰ ਸਕਦੇ ਹਨ। ਜਿਸ ਦੁਆਰਾ ਜ਼ਿਲ੍ਹੇ ਵਿੱਚ ਨਿਯੁਕਤ ਕੀਤੇ ਗਏ ਬਲਾਕ ਖੇਤੀਬਾੜੀ ਅਫਸਰਾਂ ਨਾਲ ਸੰਪਰਕ ਕਰਕੇ ਸੰਬੰਧਿਤ ਕਿਸਾਨ ਨੂੰ ਮਸ਼ੀਨਾਂ ਮੁਹਈਆ ਕਰਵਾਈਆਂ ਜਾਣਗੀਆਂ।
ਇਸ ਸਬੰਧੀ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਸਬਸਿਡੀ ਉੱਤੇ ਦਿੱਤੀਆਂ ਗਈਆਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ।
ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਵਿੱਚ ਉਪਲਬਧ ਮਸ਼ੀਨਾਂ ਦੀ ਵਰਤੋਂ ਕਰਨ ਲਈ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨੂੰ ਵੀ ਹਦਾਇਤ ਕੀਤੀ ਹੈ ਕਿ ਸਹਿਕਾਰੀ ਸਭਾ ਵਿੱਚ ਨਿਯੁਕਤ ਸੈਕਟਰੀ ਕਿਸਾਨਾਂ ਨੂੰ ਮਸ਼ੀਨ ਉਪਲਬਧ ਕਰਵਾਉਣਗੇ।
ਇਸ ਸੰਬੰਧ ਵਿਚ ਮਸ਼ੀਨ ਦੀ ਲੋੜ ਦੇ ਸਨਮੁਖ ਬਲਾਕ ਮਰਿੰਡਾ ਦੇ ਖੇਤੀਬਾੜੀ ਅਫਸਰ ਸ੍ਰੀ ਕ੍ਰਿਸ਼ਨਾ ਨੰਦ ( 9888954019), ਬਲਾਕ ਚਮਕੌਰ ਸਾਹਿਬ ਦੇ ਖੇਤੀਬਾੜੀ ਅਫਸਰ ਡਾਕਟਰ ਗੁਰ ਕਿਰਪਾਲ ਸਿੰਘ ਬਾਲਾ (9056360415), ਬਲਾਕ ਰੋਪੜ ਦੇ ਖੇਤੀਬਾੜੀ ਵਿਸਤਾਰ ਅਫਸਰ ਸ੍ਰੀ ਬਲਵਿੰਦਰ ਕੁਮਾਰ (9115852385), ਬਲਾਕ ਨੂਰਪੁਰ ਬੇਦੀ ਲਈ ਖੇਤੀਬਾੜੀ ਵਿਸਤਾਰ ਅਫਸਰ ਸ੍ਰੀ ਗੁਰਦੀਪ ਸਿੰਘ (9051978878) ਅਤੇ ਸ਼੍ਰੀ ਅਨੰਦਪੁਰ ਸਾਹਿਬ ਬਲਾਕ ਲਈ ਖੇਤੀਬਾੜੀ ਅਫਸਰ ਸ੍ਰੀ ਅਮਰਜੀਤ ਸਿੰਘ ( 9877692586) ਨਾਲ ਸੰਪਰਕ ਕੀਤਾ ਜਾਵੇ ਜਾ ਸਕਦਾ ਹੈ।