ਅੰਮ੍ਰਿਤਸਰ 11 ਜਨਵਰੀ 2024
ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਮਹਿਤਾ ਵਿਖੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ 350 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ।
ਸ: ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਮੀਨਾਰ ਵਿੱਚ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਦੁੱਧ ਉਤਪਾਦਨ , ਵਿਭਾਗੀ ਸਕੀਮਾਂ ਜਿਵੇ ਡੀ.ਡੀ.8, ਕੈਟਲ ਸ਼ੈਡ, ਮਿਲਕਿੰਗ ਮਸ਼ੀਨ ਆਦਿ ਦਾ ਵੱਧ ਤੋ ਵੱਧ ਲਾਭ ਲੈਣ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਤਾਂ ਜੋ ਉਹ ਹਾਈਟੈਕ ਮਸ਼ਨੀਰੀ, ਚਾਰਾ ਪ੍ਰਬੰਧਨ, ਸਾਈਲੇਜ ਬੇਲਰ ਅਤੇ ਟੀ.ਐਮ.ਆਰ. ਆਦਿ ਤੇ ਮਿਲ ਰਹੀ 50 ਫੀਸਦੀ ਰਿਆਇਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਵਿਭਾਗੀ ਕਿੱਟਾਂ, ਮਿਨਰਲ ਮਿਕਸਚਰ ਵੀ ਵੰਡੇ ਗਏ।
ਇਸ ਮੋਕੇ ਗੁਰਪਿੰਦਰ ਸਿੰਘ ਚੇਅਰਮੈਨ ਮਾਰਕਿਟ ਕਮੇਟੀ, ਰਜਿੰਦਰ ਸਿੰਘ ਜਿਲਾ ਪ੍ਰਧਾਨ ਬਿਆਨ, ਗੁਰਚਰਨ ਸਿੰਘ, ਨਵਜੋਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ -1, ਜੋਤੀ ਸ਼ਰਮਾ , ਰਾਜੀਵ ਕੁਮਾਰ ਡੇਅਰੀ ਫੀਲਡ ਸਹਾਇਕ, ਸੁਖਬੀਰ ਕੌਰ ਸਟੈਨੋ ਟਾਈਪਿਸਟ, ਰਾਹੁਲ ਸ਼ਰਮਾ ਕਲਰਕ ਅਤੇ ਕਸ਼ਮੀਰ ਸਿੰਘ ਰਿਟਾ. ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਸੈਮੀਨਾਰ ਵਿੱਚ ਭਾਗ ਲਿਆ ਅਤੇ ਐਨ.ਐਨ,ਐਮ ਸੀਕਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ।