ਨਵਾਂਸ਼ਹਿਰ, 15 ਜੂਨ 2021
ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਲਈ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਫ੍ਰੀ ਆਨਲਾਈਨ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਰੁਪਿੰਦਰ ਕੌਰ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ ਇਹ ਕੋਰਸ ਆਈ.ਆਈ.ਟੀ ਰੋਪੜ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਚਲਾਇਆ ਜਾਣਾ ਹੈ। ਇਸ ਕੋਰਸ ਦੇ 2 ਮਡਿਊਲ ਹੋਣਗੇ, ਪਹਿਲਾਂ ਮਡਿਊਲ 4 ਹਫ਼ਤਿਆਂ ਦਾ ਹੋਵੇਗਾ ਅਤੇ ਦੂਜਾ ਮਡਿਊਲ 12 ਹਫ਼ਤਿਆ ਦਾ ਹੋਵੇਗਾ।ਇਸ ਕੋਰਸ ਨੂੰ ਕਰਨ ਲਈ ਵਿਦਿਆਰਥੀ ਵੱਲੋਂ 12ਵੀਂ ਜਮਾਤ ਹਿਸਾਬ ਵਿਸ਼ੇ ਚ ਪਾਸ ਕੀਤੀ ਹੋਣੀ ਚਾਹੀਦੀ ਹੈ। ਜ਼ੋ ਵਿਦਿਆਰਥੀ ਇਹ ਕੋਰਸ ਕਰਨ ਦੇ ਚਾਹਵਾਨ ਹਨ ਅਤੇ ਵਿੱਦਿਅਕ ਯੋਗਤਾ ਪੂਰੀ ਕਰਦੇ ਹਨ, ਉਹ ਪ੍ਰਾਰਥੀ ਸ਼੍ਰੀ ਹਰਮਨਦੀਪ ਸਿੰਘ ਕਰੀਅਰ ਕਾਊਂਸਲਰ ਡੀ.ਬੀ.ਈ.ਈ ਸ਼ਹੀਦ ਭਗਤ ਸਿੰਘ ਨਗਰ ਨਾਲ ਮੋਬਾਇਲ 9814600087ਤੇ ਸਪੰਰਕ ਕਰ ਸਕਦੇ ਹਨ ਜਾਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜਿਲ, ਚੰਡੀਗੜ੍ਹ ਰੋਡ, ਨਵਾਂਸ਼ਹਿਰ (ਡੀ.ਬੀ.ਈ.ਈ) ਵਿਖੇ ਵਿਜਟ ਕਰ ਸਕਦੇ ਹਨ। ਇਸ ਤੋਂ ਇਲਾਵਾ ਚਾਹਵਾਨ ਵਿਦਿਆਰਥੀ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਕੇ ਵੀ ਇਸ ਕੋਰਸ ਲਈ ਅਪਲਾਈ ਕਰ ਸਕਦੇ ਹਨ।
Home ਪੰਜਾਬ ਐਸ.ਬੀ.ਐੱਸ ਨਗਰ ਡੀ.ਬੀ.ਈ.ਈ ਵੱਲੋਂ ਕਰਵਾਇਆ ਜਾਵੇਗਾ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਮੁਫਤ ਕੋਰਸ