ਬਟਾਲਾ, 5 ਜੁਲਾਈ 2021 ਆਮ ਲੋਕਾਂ ਨੂੰ ਡੇਂਗੂ ਵਰਗੀ ਬਿਮਾਰੀ ਤੋਂ ਜਾਗਰੂਕ ਕਰਦਿਆਂ ਪੀ.ਐੱਚ.ਸੀ. ਭੁੱਲਰ ਦੇ ਐੱਸ.ਐੱਮ.ਓ. ਡਾ. ਵਿਕਰਮਜੀਤ ਸਿੰਘ ਨੇ ਅਪੀਲ ਕੀਤੀ ਹੈ ਕਿ ਉਹ ਆਪਣੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦੇਣ। ਡਾ. ਵਿਕਰਮਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਡੇਂਗੂ ਤੋ ਬਚਾਅ ਲਈ ਕਮਰ ਕਸ ਲਈ ਹੈ ਅਤੇ ਬਰਸਾਤ ਦੇ ਮੌਸਮ ਵਿੱਚ ਮੱਛਰ ਦੀ ਪੈਦਾਵਾਰ ਰੋਕਣ ਅਤੇ ਆਮ ਜਨਤਾ ਨੂੰ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਹਿੱਤ ਪੋ੍ਰਗਰਾਮ ੳਲੀਕੇ ਗਏ ਹਨ । ਸਾਰੇ ਪੈਰਾ ਮੈਡੀਕਲ ਸਟਾਫ ਅਤੇ ਸੁਪਰਵਾਇਜਰਾਂ ਨੂੰ ਇਸ ਸੰਬਧੀ ਹਿਦਾਇਤਾਂ ਜਾਰੀ ਕੀਤੀਆਂ ਜਾ ਚੁਕੀਆਂ ਹਨ।
ਡਾ. ਵਿਕਰਮਜੀਤ ਸਿੰਘ ਨੇ ਕਿਹਾ ਕਿ ਡੇਂਗੂ ਤਂੋ ਬੱਚਣ ਲਈ ਸਭ ਤੋਂ ਜਿਆਦਾ ਜਰੂਰੀ ਮੱਛਰ ਦੀ ਪੈਦਾਵਾਰ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਇਲਾਜ ਨਾਲੋਂ ਪਰਹੇਜ ਜਿਆਦਾ ਜਰੂਰੀ ਹੈ, ਇਸ ਲਈ ਪਰਹੇਜ਼ ਵਰਤ ਕੇ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਨਕਾਰਾ ਸਮਾਨ ਛੱਤ ਤੇ ਸੁਟਣ ਦੀ ਬਜਾਏ ਨਸ਼ਟ ਕੀਤਾ ਜਾਵੇ ਜਾਂ ਕਬਾੜੀਏ ਨੁੰ ਦਿੱਤਾ ਜਾਵੇ, ਦਿਨ ਵੇਲੇ ਪੁਰੀ ਬਾਹਵਾਂ ਦੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦਿ ਦਾ ਇਸਤੇਮਾਲ ਵੀ ਸਾਨੂੰ ਡੇਂਗੂ ਤੋਂ ਬਚਾ ਸਕਦਾ ਹੈ।
ਉਹਨਾਂ ਕਿਹਾ ਕਿ ਡੇਂਗੂ ਇੱਕ ਅਜਿਹਾ ਬੁਖਾਰ ਹੈ ਜੋ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰ ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾਂ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਆਦਿ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋਂ ਹੀ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੀ.ਐੱਚ.ਸੀ. ਭੁੱਲਰ ਵੱਲੋਂ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਮੰੁਹਿਮ ਚਲਾਈ ਜਾ ਰਹੀ ਹੈ।