ਸਿਹਤ ਵਿਭਾਗ ਵੱਲੋਂ ਮੌਸਮੀ ਬਿਮਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਵਿੱਚ ਵੱਖ-ਵੱਕ ਥਾਵਾਂ ‘ਤੇ ਕਰਵਾਈ ਫੌਗਿੰਗ
ਤਰਨ ਤਾਰਨ, 21 ਸਤੰਬਰ :
ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਤਰਨ ਤਾਰਨ ਅਤੇ ਜਿਲ੍ਹਾ ਐਪੀਡਿਮੋਲੋਜਿਸਟ ਡਾ. ਕਮਲ ਜੋਤੀ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਤਹਿਤ ਅੱਜ ਗਲੀ ਸਕੱਤਰ ਸਿੰਘ, ਗਲੀ ਤੀਰਥ ਰਾਮ ਵਾਲੀ, ਗਲੀ ਫੌਜਾ ਸਿੰਘ, ਗਲੀ ਹਰਭਜਨ ਸਿੰਘ, ਗਲੀ ਚੱਕੀ ਵਾਲੀ, ਗਲੀ ਪੁਤਨੇ ਵਾਲੀ, ਗਲੀ ਗਾਰਮੈਂਟ ਵਾਲੀ ਅਤੇ ਦੀਪ ਐਵਨਿਊ ਵਿਖੇ ਫੌਗਿੰਗ ਕਰਵਾਈ ਅਤੇ ਲਾਰਵਾ ਮਿਲ਼ਣ ਤੇ ਉਸ ਨੂੰ ਨਸ਼ਟ ਕੀਤਾ ਗਿਆ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਡੇਂਗੂ, ਮਲੇਰੀਆ ਆਦਿ ਤੋਂ ਬਚਾਅ ਲਈ ਜ਼ਿਲ੍ਹੇ ’ਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਜਿਲ੍ਹਾ ਐਟੀਲਾਰਵਾ ਬ੍ਰਾਂਚ ਤਰਨ ਤਾਰਨ ਵਲੋਂ ਕਈ ਗਲੀਆ ਵਿੱਚ ਚੈਕਿੰਗ ਕੀਤੀ ਗਈ ਕਿ ਕਿਤੇ ਵੀ ਪਾਣੀ ਖੜ੍ਹਾ ਨਾ ਹੋਵੇ। ਇਸ ਤੋਂ ਇਲਾਵਾ ਵੱਖ ਵੱਖ ਥਾਵਾਂ ਤੇ ਡੇਂਗੂ ਪੋਜ਼ੇਟਿਵ ਕੇਸਾਂ ਦੇ ਘਰਾਂ ਅਤੇ ਆਲੇ ਦੁਆਲੇ ਦੇ ਘਰਾ ਵਿੱਚ ਐਂਟੀ ਲਾਰਵਾ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ ਅਤੇ ਪਬਲਿਕ ਨੂੰ ਡੇਂਗੂ, ਆਦਿ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਸਹਿਰ ਵਿੱਚ ਥਾਵਾਂ ’ਤੇ ਲਾਰਵਾ ਪਾਇਆ ਗਿਆ, ਜਿਸ ਨੂੰ ਮੌਕੇ ’ਤੇ ਨਸ਼ਟ ਕਰ ਦਿੱਤਾ ਗਿਆ ਅਤੇ ਅਗਲੀ ਕਾਰਵਾਈ ਲਈ ਨਗਰ ਕੌਂਸਲ ਤਰਨ ਤਾਰਨ ਨੂੰ ਸੂਚਿਤ ਕਰ ਦਿੱਤਾ ਹੈ।
ਡੇਂਗੂ ਤੋਂ ਬਚਾਅ ਦੇ ਤਰੀਕੇ ਦੱਸਦਿਆਂ ਡਾ. ਅਨੂਪ ਕੁਮਾਰ ਨੇ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀ ਟਰੇਆਂ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੱਪੜੇ ਅਜਿਹੇ ਪਾਓ, ਜਿਸ ਨਾਲ ਪੂਰਾ ਸਰੀਰ ਢਕਿਆ ਜਾਵੇ ਤਾਂ ਜੋ ਮੱਛਰ ਨਾ ਕੱਟੇ। ਸੌਣ ਵੇਲੇ ਮੱਛਰਦਾਨੀ ਆਦਿ ਦੀ ਵਰਤੋਂ ਕਰੋ। ਬੁਖਾਰ ਹੋਣ ’ਤੇ ਐਸਪਰੀਨ ਜਾਂ ਬਰੂਫਿਨ ਨਾ ਲਵੋ, ਬੁਖਾਰ ਹੋਣ ’ਤੇ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਹੀ ਲਵੋ। ਛੱਤਾਂ ’ਤੇ ਟੈਂਕੀਆਂ ਦੇ ਢੱਕਣ ਚੰਗੀ ਤਰ੍ਹਾਂ ਬੰਦ ਰੱਖੋ। ਟੁੱਟੇ ਬਰਤਨਾਂ, ਡਰੰਮਾਂ ਤੇ ਟਾਇਰਾਂ ਆਦਿ ਵਿਚ ਪਾਣੀ ਨਾ ਖੜ੍ਹਾ ਹੋਣ ਦਿਓ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਆਦਿ ਭਾਂਡਿਆਂ ਨੂੰ ਹਰ ਸ਼ੁੱਕਰਵਾਰ ਡਰਾਈ ਡੇਅ ਮਨਾਉਂਦੇ ਹੋਏ ਸੁੱਕਾ ਰੱਖਿਆ ਜਾਵੇ।
ਇਸ ਮੌਕੇ ਜਿਲ੍ਹਾ ਐਪੀਡਿਮੋਲੋਜਿਸਟ ਡਾ. ਕਮਲ ਜੋਤੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਰੀਬ ਡੇਢ ਮਹੀਨੇ ਤੋਂ ਡੇਂਗੂ, ਮਲੇਰੀਆ ਆਦਿ ਵਿਰੁੱਧ ਮੁਹਿੰਮ ਚੱਲ ਰਹੀ ਹੈ। ਇਸ ਦੌਰਾਨ ਬੱਸ ਸਟੈਂਡ, ਰੇਲਵੇ ਸਟੇਸ਼ਨ, ਟਾਇਰਾਂ ਨੂੰ ਪੈਂਚਰ ਲਾਉਣ ਵਾਲੀਆਂ ਦੁਕਾਨਾਂ,ਰੋਡਵੇਜ਼ ਡਿਪੂ ਆਦਿ ਵਿਚ ਟੀਮ ਭੇਜ ਕੇ ਮੁਹਿੰਮ ਚਲਾਈ ਗਈ। ਅਤੇ ਐਟੀਲਾਰਵਾ ਟੀਮ ਵਲੋਂ ਲੋਕਾਂ ਨੂੰ ਮੌਸਮੀ ਬਿਮਾਰੀਆ ਅਤੇ ਡੇਂਗੂ ਤੋ ਬਚਾਅ ਲਈ ਜਾਗਰੂਕਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਦੌਰਾਨ ਕੂਲਰਾਂ, ਫਰਿਜ਼ਾਂ ਦੀਆਂ ਟਰੇਆ ਨੂੰ ਸਾਫ ਕਰਨਾ ਹੁੰਦਾ ਹੈ ਇਸ ਬਾਰੇ ਦੱਸਿਆ ਗਿਆ।
ਇਸ ਮੌਕੇ ਹੈਲਥ ਇਸ ਮੌਕੇ ਤੇ ਸੁਪਰਵਾਈਜ਼ਰ ਗੁਰਬਖ਼ਸ਼ ਸਿੰਘ ਔਲਖ, ਗੁਰਦੇਵ ਸਿੰਘ ਢਿੱਲੋਂ, ਮਨਜੀਤ ਸਿੰਘ, ਵਰਕਰ ਭੁਪਿੰਦਰ ਸਿੰਘ, ਸ਼ੇਰ ਸਿੰਘ, ਮਨਜਿੰਦਰ ਸਿੰਘ, ਜਸਪਿੰਦਰ ਸਿੰਘ, ਮਨਰਾਜਬੀਰ ਸਿੰਘ, ਗੁਰਕ੍ਰਿਪਾਲ ਸਿੰਘ ਅਤੇ ਸ੍ਰੇਪ ਟੀਮ ਮੌਜੂਦ ਸੀ ।