ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 15 ਜਨਵਰੀ 2024 ਤੋਂ ਸ਼ੁਰੂ

CGTMSE Impact On MSMEs

ਫਾਜਿਲਕਾ ਜਨਵਰੀ 2024

ਸ੍ਰ. ਗੁਰਮੀਤ ਸਿੰਘ ਖੁੱਡੀਆ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 15 ਜਨਵਰੀ 2024 ਨੂੰ ਪੰਜਾਬ ਵਿੱਚ ਅਲੱਗ-ਅਲੱਗ ਡੇਅਰੀ ਟ੍ਰੈਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ, ਫਾਜਿਲਕਾ ਰਣਦੀਪ ਕੁਮਾਰ ਹਾਂਡਾ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਸਬੰਧੀ  ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੈਨਿੰਗ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਲਈ ਜ਼ਿਲ੍ਹਾ ਫਾਜਿਲਕਾ ਅਤੇ ਰਾਜਸਥਾਨ ਦੇ ਚਾਹਵਾਨ ਡੇਅਰੀ ਫਾਰਮਰ ਜਿੰਨ੍ਹਾਂ ਦੀ ਉਮਰ 18 ਤੋਂ 55 ਸਾਲ ਹੋਵੇ ਅਤੇ 10 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਆਪਣਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ  ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਅਬੁਲ ਖੁਰਾਣਾ ਜ਼ਿਲ੍ਹਾ ਸ੍ਰੀ. ਮੁਕਤਸਰ ਸਾਹਿਬ ਵਿਖੇ ਮਿਤੀ 9-1-2024 ਨੂੰ ਕੌਂਸਲਿੰਗ ਲਈ ਹਾਜ਼ਰ ਹੋਣ।

ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫ਼ਤਰ ਡਿਪਟੀ ਡਇਰੈਕਟਰ ਡੇਅਰੀ ਕਮਰਾ ਨੰਬਰ 508, ਡੀ.ਸੀ. ਕੰਪਲੈਕਸ, ਐਸ.ਐਸ.ਪੀ. ਬਲਾਕ ਫਾਜਿਲਕਾ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰਬਰ 96463-06700, 98149-95616  ਤੇ ਸੰਪਰਕ ਕਰ ਸਕਦੇ ਹਨ।

Spread the love