ਡੇਅਰੀ ਵਿਕਾਸ ਵਿਭਾਗ ਵੱਲੋ ਆਨਲਾਈਨ ਡੇਅਰੀ ਸਿਖਲਾਈ ਦਾ ਚੌਥਾ ਬੈਚ 7 ਜੂਨ ਤੋ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਐਸ.ਏ.ਐਸ. ਨਗਰ, 28 ਮਈ 2021
ਕੋਰੋਨਾ ਮਹਾਮਾਰੀ ਕਾਰਨ ਜਿਥੇ ਦੇਸ ਦੀ ਅਰਥਵਿਵਸਥਾ ਤੇ ਮਾੜਾ ਅਸਰ ਪਿਆ ਹੈ। ਉੱਥੇ ਸਰਕਾਰੀ ਗਤੀਵਿਧੀਆ ਵਿੱਚ ਵੀ ਖੜੌਤ ਆਈ ਹੈ। ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋ ਚਲਾਈਆਂ ਜਾਦੀਆਂ ਸਿਖਲਾਈਆਂ ਉਪਰ ਵੀ ਕੋਰੋਨਾ ਮਹਾਮਾਰੀ ਦਾ ਅਸਰ ਪਿਆ ਹੈ। ਇਸ ਖੜੌਤ ਨੂੰ ਤੋੜਨ ਲਈ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ /ਡੇਅਰੀ ਵਿਕਾਸ ਬੋਰਡ ਵੱਲੋ 2 ਹਫਤਿਆਂ ਦੀ ਆਨਲਾਈਨ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਚੌਥਾ ਬੈਚ ਮਿਤੀ 07/06/2021 ਨੂੰ ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸ੍ਰੀ ਗੁਰਿੰਦਰਪਾਲ ਸਿੰਘ ਕਾਹਲੋ, ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ ਨਗਰ ਨੇ ਦੱਸਿਆ ਕਿ ਇਸ ਸਬੰਧੀ ਚਾਹਵਾਨ ਫਾਰਮਰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਵਿਖੇ ਅਪਲਾਈ ਕਰ ਸਕਦੇ ਹਨ। ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀ ਪਾਸ ਹੋਵੇ। ਉਨਾ ਨੇ ਖਾਸ ਤੌਰ ਤੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇ ਦੋਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਸੋ ਚਾਹਵਾਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੇ ਆ ਕੇ ਅਪਲਾਈ ਕਰਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰ 9878441386 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Spread the love