ਪੰਜਾਬ ਸਰਕਾਰ ਵਲੋਂ ਧਾਰਮਿਕ ਤੇ ਇਤਿਹਾਸਕ ਧਰਤੀ ਡੇਰਾ ਬਾਬਾ ਨਾਨਕ ਦੇ ਚਹੁਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਵਿਕਾਸ ਕਰਾਜ ਕਰਵਾਏ ਗਏ
ਕੈਬਨਿਟ ਮੰਤਰੀ ਸ. ਰੰਧਾਵਾ ਵਲੋਂ ‘ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ’ ਤਹਿਤ ਅਧਿਕਾਰੀਆਂ ਨਾਲ ਮੀਟਿੰਗ
ਗੁਰਦਾਸਪੁਰ, 4 ਜੁਲਾਈ 2021 ਇਤਿਹਾਸਕ ਤੇ ਧਾਰਮਿਕ ਧਰਤੀ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਚਹੁਪੱਖੀ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਅਕਤੂਬਰ 2021 ਤਕ ਚੱਲ ਰਹੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਵੇ। ਇਹ ਹਦਾਇਤ ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾਂ ਤੇ ਜੇਲ੍ਹਾਂ ਮੰਤਰੀ ਪੰਜਾਬ ਨੇ ਸਥਾਨਕ ਪੰਚਾਇਤ ਭਵਨ ਵਿਖੇ ‘ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ’ ਦੀ ਹੋਈ ਮੀਟਿੰਗ ਵਿਚ ਦੋਰਾਨ ਅਧਿਕਾਰੀਆਂ ਨੂੰ ਕੀਤੀ। ਇਸ ਮੌਕੇ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਡੇਰਾ ਬਾਬਾ ਨਾਨਕ, ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੋਂਸਲ ਗੁਰਦਾਸਪੁਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।
ਮੀਟਿੰਗ ਦੋਰਾਨ ਕੈਬਨਿਟ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ‘ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ’ ਅਧੀਨ ਆਏ 12 ਪਿੰਡਾਂ ਹਰੂਵਾਲ, ਵੈਰੋਕੇ, ਸਾਧਾਵਾਲੀ, ਪੱਲਾ ਨੰਗਲ, ਪੱਖੋਕੇ ਮਹਿਮਾਰਾਂ, ਜੋੜੀਆਂ ਕਲਾਂ ,ਮਾਨ, ਜੋੜੀਆਂ ਖੁਰਦ, ਚੰਦੂ ਨੰਗਲ, ਕੋਟ ਦਲਪਤ ਰਾਏ , ਖਾਸਾਂਵਾਲੀ ਤੇ ਪੱਖੋਕੇ ਦੇ ਦੇ ਸਰਬਪੱਖੀ ਵਿਕਾਸ ਲਈ 5 ਕਰੋੜ 36 ਲੱਖ 51 ਹਜ਼ਾਰ ਦੇ ਵਿਕਾਸ ਕਾਰਜ ਕਰਵਾਏ ਗਏ ਹਨ , ਜਿਸ ਨਾਲ ਇਨਾਂ ਪਿੰਡਾਂ ਵਿਚ ਗੰਦੇ ਪਾਣੀ ਦੇ ਨਿਕਾਸੀ ਦੇ ਪ੍ਰਬੰਧ, ਗਲੀਆਂ-ਨਾਲੀਆਂ, ਸ਼ਮਸ਼ਾਨਘਾਟ, ਕਬਰਿਸਤਾਨ ਦੇ ਕੰਮ , ਸੋਲਰ ਲਾਇਟਸ ਸਮੇਤ ਵੱਖ-ਵੱਖ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ। ਇਨਾਂ ਪਿੰਡਾਂ ਵਿਚ 48.04 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦੇ ਵਿਕਾਸ ਕੰਮ ਕੀਤੇ ਗਏ ਹਨ।
ਇਸੇ ਤਰਾਂ ਪਿੰਡ ਸਾਧਾਂਵਾਲੀ, ਜੋੜੀਆਂ ਕਲਾਂ ਅਤੇ ਹਰੂਵਾਲ ਵਿਖੇ 6 ਲੱਖ 54 ਹਜ਼ਾਰ ਰੁਪਏ ਦੀ ਲਾਗਤ ਨਾਲ ਛੱਪੜਾਂ ਤੋਂ ਜ਼ਮੀਨਦੋਜ਼ ਨਾਲੀਆਂ ਰਾਹੀਂ ਖੇਤਾਂ ਨੂੰ ਸਿੰਚਾਈ ਸਹੂਲਤ ਪੁਜਦਾ ਕੀਤੀ ਗਈ ਹੈ। ਨਾਲ ਹੀ ਉਨਾਂ ਦੱਸਿਆ ਕਿ ਇਨਾਂ ਪਿੰਡਾਂ ਵਿਚ ਹੋਰ ਨਵੇਂ ਵਿਕਾਸ ਕਾਰਜਾਂ ਲਈ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਰਾਜ ਕਰਵਾਏ ਜਾਣਗੇ।
ਮੀਟਿੰਗ ਦੌਰਾਨ ਉਨਾਂ ਡੇਰਾ ਬਾਬਾ ਨਾਨਕ ਕਸਬੇ ਦੇ ਚਹੁਪੱਖੀ ਵਿਕਾਸ ਦੀ ਗੱਲ ਕਰਦਿਆਂ ਦੱਸਿਆ ਕਿ ਕਸਬੇ ਨੂੰ ਸੂਬੇ ਭਰ ਵਿਚੋ ਵਿਕਾਸ ਪੱਖੋ ਮੋਹਰੀ ਕਸਬਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ 11 ਵਾਰਡਾਂ ਦੇ ਸਰਬਪੱਖੀ ਵਿਕਾਸ ਲਈ ਕਰੀਬ 2 ਕਰੋੜ 13 ਲੱਖ ਰੁਪਏ ਦੇ ਵਿਕਾਸ ਕੰਮ ਮੁਕੰਮਲ ਕਰ ਲਏ ਗਏ ਹਨ। ਕਰੀਬ 1 ਕਰੋੜ 7 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਸਾਲਿਡ ਵੇਸਟ ਮੈਨੇਜੇਮੈਂਟ ਕੰਮ ਅਧੀਨ ਡੰਪਿਗ ਸਾਈਟ ਦੀ ਉਸਾਰੀ ਹੋ ਚੁੱਕੀ ਹੈ, ਜਿਸ ਉੱਪਰ 86.86 ਲੱਖ ਰੁਪਏ ਖਰਚ ਕੀਤੇ ਗਏ ਹਨ। ਇਥੇ ਸ਼ੈੱਡ, ਟਰੈਕਟਰ, ਜੇ.ਸੀ.ਬੀ ਤੇ ਲਾਈਟਸ ਲਈ ਕਰੀਬ 9 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਡੇਰਾ ਬਾਬਾ ਨਾਨਕ ਵਿਖੇ ਹਾਈਮਾਸਟ ਅਤੇ ਐਲ.ਈ.ਡੀ ਲਾਈਟਾਂ ਲਗਾਉਣ ਲਈ ਕਰੀਬ 46 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਕਸਬੇ ਅੰਦਰ 171.89 ਲੱਖ ਰੁਪਏ ਦੀ ਲਾਗਤ ਨਾਲ ਖੂਬਸੂਰਤ ਪਾਰਕ ਦੀ ਉਸਾਰੀ ਕਰਵਾਈ ਜਾ ਰਹੀ ਹੈ ਅਤੇ ਕਸਬੇ ਅੰਦਰ ਕੁਝ ਥਾਵਾਂ ਤੇ ਬਿਜਲੀ ਦੇ ਟਰਾਂਸਫਾਰਮਰ ਤਬਦੀਲ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰ ਦੇ ਸੁੰਦਰੀਕਨ ਵਿਚ ਵਾਧਾ ਕੀਤਾ ਜਾ ਸਕੇ । ਪਾਰਕ ਵਿਚ ਹੈਰੀਟੇਜ ਖੰਬੇ ਅਤੇ ਐਲ.ਈ.ਡੀ ਲਗਾਉਣ ਲਈ 18.21 ਲੱਖ ਰੁਪਏ ਦਾ ਟੈਂਡਰ ਲਗਾਇਆ ਗਿਆ ਹੈ ਅਤੇ ਸਬੰਧਤ ਏਜੰਸੀ ਨੂੰ ਕੰਮ ਅਲਾਟ ਕਰ ਦਿੱਤਾ ਗਿਆ ਹੈ। ਗੁਰਦੁਆਰਾ ਦਰਬਾਰ ਸਾਹਿਬ ਤੋਂ ਲੈ ਕੇ ਕਰਤਾਰਪੁਰ ਕੋਰੀਡੋਰ ਦੇ ਰਸਤੇ ਨੂੰ ਖੂਬਸੂਰਤ ਬਣਾਇਆ ਜਾਵੇਗਾ ਅਤੇ ਆਲੇ-ਦੁਆਲੇ ਖੂਬਸਰਤ ਪਲਾਂਟੇਸ਼ਨ ਕੀਤੀ ਜਾ ਜਾਵੇਗੀ। ਇਸ ਤੋਂ ਇਲਾਵਾ ਕਮਿਊਨਿਟੀ ਹੈਲਥ ਲੈਂਟਰ ਡੇਰਾ ਬਾਬਾ ਨਾਨਕ ਵਿਖੇ ਐਂਮਰਜੰਸੀ ਸਹੂਲਤਾਂ ਨੂੰ ਮੁੱਖ ਰੱਖਦੇ 147.07 ਲੱਖ ਰੁਪਏ ਦੇ ਵਿਕਾਸ ਕੰਮ ਕਰਵਾਏ ਗਏ ਹਨ। ਸਥਾਨਕ ਪੀਡਬਲਿਊ.ਡੀ ਰੈਸਟ ਹਾਊਸ ਦਾ ਨਵੀਨੀਕਰਨ, ਹੈਰੀਟੇਜ ਸਟਰੀਟ ਦੇ ਵਿਕਾਸ ਕੰਮ ਅਤੇ ਬਾਲਮਿਕੀ ਧਰਮਸ਼ਾਲਾਂ ਡੇਰਾ ਬਾਬਾ ਨਾਨਕ ਵਿਖੇ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਡੇਰਾ ਬਾਬਾ ਨਾਨਕ-ਫਤਿਹਗੜ੍ਹ ਚੂੜੀਆਂ ਰੋਡ ਤੇ ਡਰੇਨ ਦਾ ਕੰਮ 67 ਫੀਸਦ ਪੂਰਾ ਹੋ ਗਿਆ ਹੈ ਅਤੇ ਇਸ ਉੱਪਰ 38.71 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਸ਼ਮਸ਼ਾਨਘਾਟ ਵਿਖੇ 16 ਲੱਖ ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਪ੍ਰਗਤੀ ਅਧੀਨ ਹਨ।
ਕੈਬਨਿਟ ਮੰਤਰੀ ਸ. ਰੰਧਾਵਾ ਨੇ ਦੱਸਿਆ ਕਿ ‘ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ’ ਅਧੀਨ ਚੱਲ ਰਹੇ ਵਿਕਾਸ ਕਰਾਜ ਇਸੇ ਸਾਲ ਅਕਤੂਬਰ ਮਹੀਨੇ ਤਕ ਮੁਕੰਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ‘ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ’ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਲਈ ਕੈਬਨਿਟ ਮੰਤਰੀ ਸ. ਰੰਧਾਵਾ ਨੂੰ ਯਕੀਨ ਦਿਵਾਉਂਦਿਆਂ ਕਿਹਾ ਕਿ ਪਵਿੱਤਰ ਧਰਤੀ ਡੇਰਾ ਬਾਬਾ ਨਾਨਕ ਦੇ ਵਿਕਾਸ ਕਾਰਜਾਂ ਵਿਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ ਅਤੇ ਸਬੰਧਤ ਅਧਿਕਾਰੀਆਂ ਨੂੰ ਦਿੱਤੇ ਗਏ ਟਾਸਕ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇਗਾ।ਸ
ਇਸ ਮੌਕੇ ਐਕਸੀਅਨ ਮਨਮੋਹਨ, ਅਸ਼ੋਕ ਕੁਮਾਰ ਡਿਪਟੀ.ਈ.ਐਸ.ਓ, ਹਰਚਰਨ ਸਿੰਘ ਕੰਗ ਭੂਮੀ ਰੱਖਿਆ ਅਫਸਰ, ਭੁਪਿੰਦਰ ਸਿੰਘ ਈ.ਓ ਡੇਰਾ ਬਾਬਾ ਨਾਨਕ ਸਮੇਤ ਵੱਖ-ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।
ਕੈਪਸ਼ਨਾਂਸ. ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਪੰਚਾਇਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।