ਤੰਬਾਕੂ ਕਾਰਨ ਸਿਹਤ ’ਤੇ ਬੁਰੇ ਪ੍ਰਭਾਵਾਂ ਬਾਰੇ ਦਿੱਤੀ ਜਾਣਕਾਰੀ

ਸਿਹਤ ਵਿਭਾਗ ਨੇ ਮਨਾਇਆ ‘ਵਿਸ਼ਵ ਤੰਬਾਕੂ ਰਹਿਤ ਦਿਵਸ’
ਬਰਨਾਲਾ, 31 ਮਈ 2021
ਸਿਵਲ ਸਰਜਨ ਬਰਨਾਲਾ ਡਾ. ਜਸਵੀਰ ਸਿੰਘ ਔਲਖ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਬਰਨਾਲਾ ਵਿਖੇ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮਨਾਇਆ ਗਿਆ।
ਇਸ ਮੌਕੇ ਦਫਤਰ ਦੇ ਸਮੂਹ ਮੁਲਾਜ਼ਮਾਂ ਨੂੰ ਤੰਬਾਕੂ ਵਿਰੁੱਧ ਸਹੁੰ ਚੁਕਾਈ ਗਈ ਅਤੇ ਤੰਬਾਕੂ ਕੰਟਰੋਲ ਐਕਟ 2003 ਦੀਆਂ ਧਾਰਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਸਿਗਰਟਨੋਸ਼ੀ ਫੇਫੜੇ, ਦਿਲ ਅਤੇ ਸਰੀਰ ਦੇ ਹੋਰ ਅੰਗਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ, ਜਿਸ ਕਾਰਨ ਕੋਵਿਡ-19 ਦਾ ਪ੍ਰਭਾਵ ਹੋਰ ਜ਼ਿਆਦਾ ਗੰਭੀਰ ਹੋ ਜਾਂਦਾ ਹੈ। ਉਨਾਂ ਕਿਹਾ ਕਿ ਜੇਕਰ ਦਿ੍ਰੜ ਇਰਾਦਾ ਕੀਤਾ ਜਾਵੇ ਅਤੇ ਮਾਹਿਰਾਂ ਡਾਕਟਰਾਂ ਦੀ ਸਲਾਹ ਲਈ ਜਾਵੇ ਤਾਂ ਤੰਬਾਕੂ ਪਦਾਰਥਾਂ ਦਾ ਸੇਵਨ ਛੱਡਿਆ ਜਾ ਸਕਦਾ ਹੈ। ਇਸ ਮੌਕੇ ਤੰਬਾਕੂ ਦੀ ਵਰਤੋਂ ਨਾ ਕਰਨ ਸਬੰਧੀ ਸਹੁੰ ਚੁਕਵਾਈ ਗਈ।
ਇਸ ਮੌਕੇ ਡਾ. ਤਪਿੰਦਰਜੋਤ ਕੌਸ਼ਲ ਐਸਐਮਓ ਸਿਵਲ ਹਸਪਤਾਲ ਬਰਨਾਲਾ, ਡਾ. ਲਿਪਸੀ ਮੋਦੀ ਮਨੋਰੋਗ ਮਾਹਿਰ, ਡਾ. ਮੁਨੀਸ਼ ਕੁਮਾਰ ਐਪੀਡੋਮੋਲੋਜਿਸਟ, ਕੁਲਦੀਪ ਸਿੰਘ ਜ਼ਿਲਾ ਮਾਸ ਮੀਡੀਆ ਅਫਸਰ, ਡਾ. ਅਰਮਾਨਦੀਪ ਸਿੰਘ, ਗੁਰਮੇਲ ਸਿੰਘ ਹੈਲਥ ਇੰਸਪੈਕਟਰ, ਭੁਪਿੰਦਰ ਸਿੰਘ ਹੈਲਥ ਇੰਸਪੈਕਟਰ, ਗੁਰਪ੍ਰੀਤ ਸਿੰਘ ਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ।

Spread the love