*ਨੁੱਕੜ ਨਾਟਕ ਅਤੇ ਹੋਰ ਗਤੀਵਿਧੀਆਂ ਬਣੀਆਂ ਖਿੱਚ ਦਾ ਕੇਂਦਰ
ਮਹਿਲ ਕਲਾਂ, 25 ਅਪਰੈਲ
ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ ) ਬਰਨਾਲਾ ਦੀ ਅਗਵਾਈ ਹੇਠ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਦਾਖ਼ਲਾ ਮੁਹਿੰਮ ਵੈਨ ਚਲਾਈ ਗਈ ਹੈ, ਜਿਸ ਦੀ ਸ਼ੁਰੂਆਤ ਸੈਂਟਰ ਸੰਧੂ ਪੱਤੀ ਬਰਨਾਲਾ ਤੋਂ ਕੀਤੀ ਗਈ ਹੈ।
ਇਸ ਮੁਹਿੰਮ ਤਹਿਤ ਜਾਗਰੂਕਤਾ ਵੈਨ ਅਤੇ ਸਿੱਖਿਆ ਵਿਭਾਗ ਦੀ ਟੀਮ ਨੇ ਮਹਿਲ ਕਲਾਂ ਦੇ ਵੱਖ- ਵੱਖ ਪਿੰਡਾਂ ਵਿੱਚ ਜਾ ਕੇ ਮਾਪਿਆਂ ਨੂੰ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣ ਲਈ ਪ੍ਰੇਰਿਤ ਕੀਤਾ। ਇਸ ਟੀਮ ਵਿੱਚ ਸ਼ਾਮਲ ਹਰਬੰਸ ਸਿੰਘ ਬੀਪੀਈਓ ਸ਼ਹਿਣਾ/ਮਹਿਲ ਕਲਾਂ ਅਤੇ ਊਸ਼ਾ ਭਾਰੀ, ਰਜਿੰਦਰ ਕੁਮਾਰ, ਸ਼ਿੰਦਰ ਕੌਰ, ਗੁਰਗੀਤ ਸਿੰਘ, ਜਸਵੀਰ ਕੌਰ, ਰਿੰਪੀ ਰਾਣੀ, ਹਿਮਾਨੀ ਸ਼ਰਮਾ, ਮਾਲਵਿੰਦਰ ਸਿੰਘ, ਜਗਸੀਰ ਸਿੰਘ ਤੇ ਹਰਵਿੰਦਰ ਕੌਰ ਨੇ ਬਲਾਕ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਨੁੱਕੜ ਨਾਟਕਾਂ ਅਤੇ ਹੋਰ ਗਤੀਵਿਧੀਆਂ ਰਾਹੀਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਾਖ਼ਲ ਕਰਵਾਉਣ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਆਨਲਾਈਨ ਸਿੱਖਿਆ ਜਾਰੀ ਹੈ।
ਇਸ ਮੌਕੇ ਦਿਲਪ੍ਰੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਝਲੂਰ ਦੀ ਤਿਆਰ ਕੀਤੀ ਟੀਮ ਵੱਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਟੀਮ ਵੱਲੋਂ ਵੱਖ-ਵੱਖ ਸਕੂਲਾਂ ਦੇ ਪੋਸਟਰ ਵੀ ਜਾਰੀ ਕੀਤੇ ਗਏ ਅਤੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।
2 Attachments