ਫਾਜ਼ਿਲਕਾ 26 ਜੂਨ 2021
ਕੋਵਿਡ-19 ਮਹਾਮਾਰੀ ਦੇ ਕਾਰਨ ਜਿੱਥੇ ਦੇਸ਼ ਦੀ ਅਰਥ ਵਿਵਸਥਾ ਤੇ ਮਾੜਾ ਅਸਰ ਪਿਆ ਹੈ ਉਥੇ ਸਰਕਾਰੀ ਗਤੀਵਿਧੀਆਂ ਚ ਵੀ ਖੜੋਤ ਆਈ ਹੈ। ਸਮਾਜਕ ਦੂਰੀ ਅਤੇ ਇੱਕਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ਤੇ ਵੀ ਅਸਰ ਪਿਆ ਹੈ। ਇਸ ਖੜੋਤ ਨੂੰ ਤੋੜਨ ਲਈ ਹੁਣ ਡੇਅਰੀ ਵਿਕਾਸ ਵਿਭਾਗ ਵੱਲੋਂ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ, ਪਸ਼ੂ ਪਾਲਣ, ਮੱਛੀ ਪਾਲਣ, ਅਤੇ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ ਅਨੁਸਾਰ 28 ਜੂਨ ਤੋਂ ਦੁੱਧ ਉਤਪਾਦਕਾ ਅਤੇ ਡੇਅਰੀ ਫਾਰਮਰਾਂ ਨੂੰ ਘਰ ਬੈਠੇ ਆਨ-ਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਹੋਵੇਗਾ।
ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਨੇ ਦੱਸਿਆ ਕਿ ਅਜੌਕੇ ਯੂਗ ਵਿੱਚ ਵਿਗਿਆਨਕ ਢੰਗਾ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ-19 ਮਹਾਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨਾ/ਦੁੱਧ ਉਤਪਾਦਕਾ ਦੀ ਸਹੂਲਤ ਲਈ ਮੁੜ ਤੋਂ ਇਹ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਘਰ ਬੈਠ ਕੇ ਸਿਖਲਾਈ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਫਾਜਿਲਕਾ ਸ਼੍ਰੀ ਰਣਦੀਪ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਫਾਜਿਲਕਾ ਨਾਲ ਸਬੰਧਤ ਬੇਰੁਜਗਾਰ ਨੋਜਵਾਨ ਲੜਕੇ ਅਤੇ ਲੜਕੀਆਂ ਜਿੰਨਾਂ ਦੀ ਉਮਰ 18 ਤੋਂ 50 ਸਾਲ ਦੇ ਵਿਚਕਾਰ ਹੋਵੇ, ਘੱਟੋ ਘੱਟ 5 ਵੀ ਪਾਸ ਹੋਵੇ ਅਤੇ ਪਿੰਡ ਦੇ ਰਹਿਣ ਵਾਲਾ ਹੋਵੇ ਉਹ ਡੇਅਰੀ ਫਾਰਮਿੰਗ ਅਪਣਾ ਕੇ ਸਵੈ ਰੋਜਗਾਰ ਪ੍ਰਾਪਤ ਕਰਨਾ ਚਾਹੁੰਦੇ ਹਨ। ਉਹ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਕਮਾਰ ਨੰਬਰ 508-509, ਡੀ.ਸੀ ਕੰਪਲੈਕਸ, ਐਸ.ਐਸ.ਪੀ ਬਲਾਕ ਫਾਜਿਲਕਾ ਜਾ ਦਫਤਰ ਦੇ ਫੋਨ ਨੰਬਰ 01638-262140 ਤੇ ਸੰਪਰਕ ਕਰ ਸਕਦੇ ਹਨ ਅਤੇ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇ ਪਸ਼ੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸ਼ੂਆਂ ਦੇ ਸੁੱਚਜੇ ਸ਼ੈਡ, ਸਿੰਗਲ ਰੋਣ ਫੋਡਰ ਹਾਰਵੈਸਟਰ, ਸੈਲਚ ਪ੍ਰੋਪੈਲਡ ਫੋਰੇਜ ਕਟਰ, ਆਟੋਮੈਟਿਕ ਮਿਲਕ ਡਿਸਪੈਸਿੰਗ ਯੂਨਿਟ, ਆਟੋਮੈਟਿਕ ਸਾਈਲੇਜ ਬੈਲਰ ਕਮ ਰੈਪਰ ਮਸ਼ੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਓ ।