ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ

ਜ਼ਿਲੇ ’ਚ ਕਿਸਾਨਾਂ ਨੂੰ ਕਰੀਬ 194 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ
*ਵੱਖ-ਵੱਖ ਏਜੰਸੀਆਂ ਵੱਲੋਂ ਹੁਣ ਤੱਕ 150532 ਮੀਟਿ੍ਰਕ ਟਨ ਕਣਕ ਦੀ ਖ਼ਰੀਦ 
ਨਵਾਂਸ਼ਹਿਰ, 24 ਅਪ੍ਰੈਲ :
ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟਿ੍ਰਕ ਟਨ ਤੋਂ ਪਾਰ ਪਹੁੰਚ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 150532 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਵਿਚ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਣਕ ਦੀ ਖ਼ਰੀਦ ਦਾ ਕੰਮ ਚੱਲ ਰਿਹਾ ਹੈ ਅਤੇ ਜ਼ਿਲੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 193.77  ਕਰੋੜ ਰੁਪਏ ਦੀ ਅਦਾਇਗੀ ਆਨਲਾਈਨ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 66.66 ਕਰੋੜ, ਮਾਰਕਫੈੱਡ ਵੱਲੋਂ 37.71 ਕਰੋੜ, ਪਨਸਪ ਵੱਲੋਂ 54.95 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 24.62 ਅਤੇ ਐਫ. ਸੀ. ਆਈ ਵੱਲੋਂ 9.83 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 151242 ਮੀਟਿ੍ਰਕ ਟਨ ਕਣਕ ਵਿਚੋਂ 150532 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ 43486 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 36580 ਮੀਟਿ੍ਰਕ ਟਨ, ਪਨਸਪ ਵੱਲੋਂ 32120 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 19246 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 19100 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਸਮ ਵਿਚ ਆਈ ਵਿਪਰੀਤ ਤਬਦੀਲੀ ਦੇ ਬਾਵਜੂਦ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਖ਼ਰੀਦ ਕੇਂਦਰਾਂ ਵਿਚ ਜਿਸ ਗਤੀ ਨਾਲ ਕਣਕ ਦੀ ਆਮਦ ਹੋ ਰਹੀ ਹੈ, ਉਸੇ ਗਤੀ ਨਾਲ ਕਣਕ ਦੀ ਖ਼ਰੀਦ ਵੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦਾ ਭੁਗਤਾਨ ਲਗਾਤਾਰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਅਦਾਇਗੀ ਕੀਤੀ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।
Spread the love