ਦੱਖਣੀ ਹਲਕੇ ਦਾ ਕੀਤਾ ਜਾਵੇਗਾ ਚਹੁੰਮੁਖੀ ਵਿਕਾਸ- ਡਾਕਟਰ ਨਿੱਜਰ          

ਦੱਖਣੀ ਹਲਕੇ ਦਾ ਕੀਤਾ ਜਾਵੇਗਾ ਚਹੁੰਮੁਖੀ ਵਿਕਾਸ- ਡਾਕਟਰ ਨਿੱਜਰ                     

ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ                                      

ਅੰਮ੍ਰਿਤਸਰ 3 ਸਤੰਬਰ- 

ਦੱਖਣੀ ਹਲਕੇ ਦੇ ਵਿਕਾਸ ਕਾਰਜਾ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਦੱਖਣੀ ਹਲਕੇ ਦਾ ਚਹੁੰਮੁਖੀ ਵਿਕਾਸ ਕੀਤਾ ਜਾਵੇਗਾ ਅਤੇ ਹਲਕੇ ਦੀ ਸਫਾਈ ਵਿਵਸਥਾ ਵਿਚ ਹੋਰ ਸੁਧਾਰ ਕਰਨ ਲਈ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾਕਟਰ ਨਿੱਜਰ ਨੇ ਕਿਹਾ ਕਿ ਹਲਕੇ ਵਿੱਚ ਜਿਨ੍ਹੇ ਵੀ ਪੈਡਿਗ ਕੰਮ ਚੱਲ ਰਹੇ ਹਨ ਨੂੰ ਜਲਦੀ ਪੂਰਾ ਕੀਤਾ ਜਾਵੇ। ਡਾਕਟਰ ਨਿੱਜਰ ਨੇ ਕਿਹਾ ਕਿ ਨਵੇਂ ਸ਼ੁਰੂ ਹੋਣ ਵਾਲੇ ਕੰਮਾਂ ਦੇ ਟੈਂਡਰ ਦੀ ਪ੍ਰੀਕਿਰਿਆ ਵੀ ਜਲਦੀ ਸ਼ੁਰੂ ਕੀਤੀ ਜਾਵੇ. ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵਤਾ ਵਿਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਖੁਦ ਅਧਿਕਰੀਆਂ ਵਲੋ ਕੀਤੀ ਜਾਵੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕਰਦੇ ਕਿਹਾ ਕਿ ਜਿਹੜਾ ਵੀ ਨਵਾ ਪ੍ਰੋਜੈਕਟ ਸ਼ੁਰੂ ਕਰਨਾ ਹੈ ਦੀ ਡੀ ਪੀ ਆਰ ਜਲਦ ਬਣਾ ਕੇ ਦਿੱਤੀ ਜਾਵੇ ਤਾਂ ਜੋ ਉਹ ਇਸਦੇ ਫੰਡਜ ਜਲਦੀ ਲਿਆ ਸਕਣ। ਉਨ੍ਹਾਂ ਕਿਹਾ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਲੋਕ ਗੈਰ ਕਾਨੂੰਨੀ ਢੰਗ ਨਾਲ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਜੋੜੀ ਜਾ ਰਹੇ ਹਨ ਜਿਸ ਨਾਲ ਸੀਵਰੇਜ ਦਾ ਪਾਣੀ ਨਾਲ ਮਿਕਸ ਹੋ ਰਿਹਾ ਹੈ ਅਤੇ ਇਸ ਨਾਲ ਕਈ ਬੀਮਾਰੀਆਂ ਪੈਦਾ ਹੋ ਰਹੀਆ ਹਨ।   

ਡਾ: ਨਿੱਜਰ ਨੇ ਕਿਹਾ ਕਿ ਜਿਥੇ ਨਵੀ ਸੜਕ ਬਣੀ ਹੈ ਉਥੇ ਪਾਣੀ ਦਾ ਕੁਨੈਕਸ਼ਨ ਦੇਣ ਤੋ ਪਹਿਲਾਂ ਸਿਵਲ ਵਿਭਾਗ ਦੀ ਪ੍ਰਵਾਨਗੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਿਹੜੇ ਲੋਕ ਨਜ਼ਾਇਜ਼ ਤੋਰ ਤੇ ਪਾਣੀ ਦੇ ਕੁਨੈਕਸ਼ਨ ਜੋੜਦੇ ਹਨ ਅਤੇ ਸੜਕਾਂ ਦੀ ਪੁਟਾਈ ਕਰਦੇ ਹਨ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।                                       

ਡਾ: ਨਿੱਜਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਲਦ ਹੀ ਸਟਾਫ ਦੀ ਘਾਟ ਨੂੰ ਪੂਰਾ ਕਰ ਦਿੱਤਾ ਜਾਵੇਗਾ।  ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨਗਰ ਨਿਗਮ ਦੇ ਮੇਅਰ ਸ: ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਦੱਖਣੀ ਹਲਕੇ ਦੇ ਵਿਕਾਸ ਕਾਰਜਾਂ ਵਿਚ ਕੋਈ ਖੜੋਤ ਨਹੀ ਆਉਣ ਦਿਤੀ ਜਾਵੇਗੀ । ਮੇਅਰ ਨੇ ਕਿਹਾ ਕਿ ਸ਼ਹਿਰ ਦੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਬਾਰੇ ਉਹ ਰੋਜ਼ਾਨਾ ਰਿਪੋਰਟ ਲੈ ਰਹੇ ਹਨ ਅਤੇ ਵਿਕਾਸ ਕਾਰਜਾਂ ਦੀ ਗੁਣਵਤਾ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ।

 ਮੀਟਿੰਗ ਵਿਚ ਹਲਕਾ ਕੇਦਰੀ ਦੇ ਵਿਧਾਇਕ ਡਾ: ਅਜੇ ਗੁਪਤਾ, ਐਸ.ਈ ਅਨੁਰਾਗ ਮਹਾਜਨ, ਐਕਸੀਅਨ ਸ: ਰਜਿੰਦਰ ਸਿੰਘ, ਐਕਸੀਅਨ ਸ: ਸੰਦੀਪ ਸਿੰਘ, ਡਾ: ਯੋਗੇਸ਼ ਅਰੋੜਾ, ਡਾ: ਕਿਰਨ ਕੁਮਾਰ, ਸੁਪਰਡੰਟ ਸ਼੍ਰੀ ਰਜਿੰਦਰ ਸ਼ਰਮਾ ਤੋ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।