ਧਨੌਲਾ ਆਸ਼ਾ ਵਰਕਰ ਸੁਪਰਵਾਈਜ਼ਰ ਨੂੰ 300 ਮਾਸਕ, ਸੈਨੀਟਾਈਜ਼ਰ ਆਦਿ ਦਿੱਤੇ

ਬਰਨਾਲਾ, 28 ਮਈ 2021
ਜ਼ਿਲ੍ਹਾ ਰੈਡ ਕ੍ਰਾਸ ਸੁਸਾਇਟੀ, ਬਰਨਾਲਾ ਵੱਲੋਂ ਆਸ਼ਾ ਵਰਕਰ ਸੁਪਰ ਵਾਈਜ਼ਰ ਧਨੌਲਾ ਬਲਾਕ ਸ਼੍ਰੀਮਤੀ ਮਨਜੀਤ ਕੌਰ ਨੂੰ ਕੋਰੋਨਾ ਤੋਂ ਬਚਾਅ ਲਈ ਲੋਕਾਂ ਚ ਵੰਡਣ ਵਾਸਤੇ ਮਾਸਕ, ਸੈਨੇਟਾਈਜ਼ਰ ਆਦਿ ਦਿੱਤੇ ਗਏ।
ਸਕੱਤਰ ਰੈਡ ਕਰਾਸ ਸੁਸਾਇਟੀ ਸ਼੍ਰੀ ਸਰਵਣ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ-ਕਮ-ਚੇਅਰਪਰਸਨ ਜ਼ਿਲ੍ਹਾ ਰੈਡ ਕ੍ਰਾਸ ਸੁਸਾਇਟੀ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਮਨਜੀਤ ਨੂੰ 300 ਮਾਸਕ, 33 ਸੈਨੇਟਾਈਜ਼ਰ ਦੀਆਂ ਬੋਤਲਾਂ ਅਤੇ 150 ਦਸਤਾਨੇ ਦਿੱਤੇ ਗਏ ਹਨ ਤਾਂ ਜੋ ਇਨ੍ਹਾਂ ਦੀ ਲੋਕਾਂ ਵਿੱਚ ਵੰਡ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਚ ਬਾਕੀ ਰਹਿੰਦੇ ਸੁਪਰਵਾਈਜ਼ਰਾਂ ਨੂੰ ਵੀ ਇਹ ਸਾਮਾਨ ਵੰਡਿਆ ਜਾਵੇਗਾ।

Spread the love