ਨਵੀਂ ਪੀੜੀ ਦੀ ਸਿਹਤਯਾਬੀ ਲਈ ਉਸਾਰੂ ਗਤੀਵਿਧੀਆਂ ਜ਼ਰੂਰੀ: ਤੇਜ ਪ੍ਰਤਾਪ ਸਿੰਘ ਫੂਲਕਾ

ਵਿਰਾਸਤ ਕਲਚਰਲ ਸੁਸਾਇਟੀ ਧਨੌਲਾ ਵੱਲੋਂ ਭੰਗੜਾ ਮੁਕਾਬਲੇ
ਬਰਨਾਲਾ, 9 ਅਗਸਤ 2021
ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਰਨਾਲਾ ਦੀ ਅਗਵਾਈ ਹੇਠ ਵਿਰਾਸਤ ਕਲਚਰਲ ਸੁਸਾਇਟੀ ਧਨੌਲਾ ਵੱਲੋਂ ਸਥਾਨਕ ਰਾਮਲੀਲਾ ਕਲੱਬ ਵਿਚ ‘ਮੂਵ ਔਨ ਫਲੋਰ ਭੰਗੜਾ ਮੁਕਾਬਲੇ’ ਬੈਨਰ ਅਧੀਨ ਸੰਖੇਪ ਪ੍ਰੋਗਰਾਮ ਕਰਵਾਇਆ ਗਿਆ।
ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਪੁੱਜੇ। ਉਨਾਂ ਸੱਭਿਆਚਾਰਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਕਲੱਬ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਜਿੱਥੇ ਵਿਰਸੇ ਦੀ ਸੰਭਾਲ ਹੁੰਦੀ ਹੈ, ਉਥੇ ਨੌਜਵਾਨ ਤੰਦਰੁਸਤ ਰਹਿੰਦੇ ਹਨ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿੰਦੇ ਹਨ।
ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜੈ ਭਾਸਕਰ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਕਲੱਬਾਂ ਦੇ ਸਹਿਯੋਗ ਨਾਲ ਉਸਾਰੂ ਗਤੀਵਿਧੀਆਂ ਉਲੀਕੀਆਂ ਜਾਂਦੀਆਂ ਹਨ। ਉਨਾਂ ਦੱਸਿਆ ਕਿ ਅੱਜ ਬਰਨਾਲਾ ਜ਼ਿਲੇ ਤੋਂ ਇਲਾਵਾ ਹੋਰ ਜ਼ਿਲਿਆਂ ਦੇ ਨੌਜਵਾਨਾਂ ਅਤੇ ਬੱਚਿਆਂ ਨੇ ਵੀ ਭਾਗ ਲਿਆ।
ਇਸ ਮੌਕੇ ਕਲੱਬ ਅਹੁਦੇਦਾਰ ਮਾਸਟਰ ਨਿਰਮਲ ਸਿੰਘ, ਰੁਪਿੰਦਰ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ, ਸਤਵਿੰਦਰ ਸਿੰਘ, ਹਰਪ੍ਰੇਮ ਸਿੰਘ ਤੇ ਸੁਖਚੈਨ ਸਿੰਘ ਵੀ ਹਾਜ਼ਰ ਸਨ।