ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਰੀਦਕੋਟ ਨਰਿੰਦਰਪਾਲ ਸਿੰਘ ਨਿੰਦਾਂ ਨਗਰ ਕੌਂਸਲ ਫਰੀਦਕੋਟ ਦੇ ਪ੍ਰਧਾਨ ਚੁਣੇ ਗਏ
ਰੂਪਇੰਦਰ ਕੌਰ ਬਰਾੜ ਸੀਨੀਅਰ ਵਾਈਸ ਪ੍ਰਧਾਨ ਅਤੇ ਹਰਮੀਤ ਗਾਂਧੀ ਵਾਈਸ ਪ੍ਰਧਾਨ ਚੁਣੇ ਗਏ
ਫਰੀਦਕੋਟ , 7 ਮਈ ,2021 ਅੱਜ ਨਗਰ ਕੌਂਸਲ ਫਰੀਦਕੋਟ ਦੇ ਨਵੇਂ ਚੁਣੇ ਗਏ ਕੋਸਲਰਾਂ ਵੱਲੋਂ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਫਰੀਦਕੋਟ ਤੋਂ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿਲੋਂ ਦੀ ਹਾਜ਼ਰੀ ਵਿੱਚ ਪ੍ਰਧਾਨ, ਸੀਨੀਅਰ ਉਪ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਕੀਤੀ। ਜਿਸ ਅਨੁਸਾਰ ਸ੍ਰੀ ਨਰਿੰਦਰਪਾਲ ਸਿੰਘ ਨਿੰਦਾਂ ਨੂੰ ਪ੍ਰਧਾਨ, ਰੂਪਇੰਦਰ ਕੌਰ ਬਰਾੜ ਸੀਨੀਅਰ ਵਾਈਸ ਪ੍ਰਧਾਨ ਅਤੇ ਹਰਮੀਤ ਗਾਂਧੀ ਵਾਈਸ ਪ੍ਰਧਾਨ ਚੁਣਿਆ ਗਿਆ।
ਇਸ ਮੌਕੇ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਪ੍ਰਧਾਨ ਸ: ਨਰਿੰਦਰਪਾਲ ਸਿੰਘ ਨਿੰਦਾਂ ਤੇ ਦੂਜੇ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਨਗਰ ਕੌਸਲ ਦੇ ਚੁਣੇ ਗਏ ਨਵੇਂ ਨੁਮਾਇੰਦਿਆਂ ਨਾਲ ਨਗਰ ਕੌਸਲ ਵਿੱਚ ਵਿਕਾਸ ਕਾਰਜ ਹੋਰ ਤੇਜ ਹੋਣਗੇ। ਉਨ੍ਹਾਂ ਨੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਜੀਅ-ਜਾਨ ਨਾਲ ਕੰਮ ਕੰਮ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸ: ਨਰਿੰਦਰਪਾਲ ਸਿੰਘ ਨਿੰਦਾਂ ਆਪਣੇ ਸਮੂਹ ਸਾਥੀਆਂ ਨਾਲ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣਗੇ ਅਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕਰਨਗੇ। ਉਨ੍ਹਾਂ ਇਸ ਮੌਕੇ ਯਕੀਨ ਦਿਵਾਇਆ ਕਿ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਪ੍ਰਧਾਨ ਨਗਰ ਕੌਂਸਲ ਦਫ਼ਤਰ ਫਰੀਦਕੋਟ ਵਿਖੇ ਪ੍ਰਧਾਨ ਵਜੋਂ ਚਾਰਜ ਸੰਭਾਲਦਿਆਂ ਸ: ਨਰਿੰਦਰਪਾਲ ਸਿੰਘ ਨਿੰਦਾਂ ਨੇ ਸ. ਢਿਲੋਂ ਸਮੇਤ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ, ਉਸ ’ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਫਰੀਦਕੋਟ ਇਤਿਹਾਸਕ ਸ਼ਹਿਰ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਨਗਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਇਆ ਜਾਵੇਗਾ।
ਇਸ ਮੌਕੇ ਡੀ.ਐਸ.ਪੀ ਸ੍ਰੀ ਸਤਵਿੰਦਰ ਸਿੰਘ ਵਿਰਕ, ਏ.ਐਮ.ਈ ਸ੍ਰੀ ਰਾਕੇਸ਼ ਕੰਬੋਜ, ਜੇ.ਈ ਸ੍ਰੀ ਸੱਜਲ ਗੁਪਤਾ, ਡਾ ਜੰਗੀਰ ਸਿੰਘ, ਅਮਿਤ ਕੁਮਾਰ ਜੁਗਨੂੰ, ਜਗਦੀਸ਼ ਰਾਏ, ਰਿੰਕੀ ਗਾਂਧੀ,ਸ੍ਰੀ ਬਲਕਰਨ ਸਿੰਘ ਨੰਗਲ, ਕਰਮਜੀਤ ਟਹਿਣਾ ਤੋਂ ਇਲਾਵਾ ਸਮੂਹ ਕੌਂਸਲਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।