ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾ ਵਿੱਚ ਜਾ ਕੇ ਆਮ ਲੋਕਾ ਨੂੰ ਕੀਤਾ ਗਿਆ ਜਾਗਰੂਕ

ਤਰਨ ਤਾਰਨ, 22 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਸੀ. ਡੀ. ਪੀ. ਓ. ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾ ਵਿੱਚ ਜਾ ਕੇ ਆਮ ਲੋਕਾ ਨੂੰ ਜਾਗਰੂਕ ਕੀਤਾ ਗਿਆ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਤਰਨ ਤਾਰਨ ਸ੍ਰੀ ਜਗਮੇਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1132 ਆਂਗਣਵਾੜੀ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਲਾਭਪਾਤਰੀਆ ਨੂੰ ਵਰਕਰਾ ਵੱਲੋਂ ਘਰ-ਘਰ ਜਾ ਕੇ ਰਾਸ਼ਨ ਵੰਡਿਆ ਜਾ ਰਿਹਾ ਹੈ ਅਤੇ ਨਾਲ-ਨਾਲ ਹੀ ਹਰੇਕ ਘਰ ਵਿੱਚ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਬਜ਼ਾਰਾਂ, ਗਲੀਆਂ ਵਿੱਚ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਨਸ਼ਾ ਛੱਡ ਕੇ ਵਧੀਆ ਜਿੰਦਗੀ ਜੀਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਸਰਪੰਚਾ ਅਤੇ ਪੰਚਾਇਤਾਂ ਨਾਲ ਮੀਟਿੰਗਾਂ ਕੀਤੀਆ ਜਾ ਰਹੀਆ ਹਨ।
ਉਹਨਾਂ ਦੱਸਿਆ ਕਿ ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਸਰਕਾਰੀ ਹਸਪਤਾਲਾਂ ਅਤੇ ਓਟ ਕਲੀਨਿਕਾਂ ਤੋਂ ਮੁਫ਼ਤ ਦਵਾਈ ਖਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਮੂਹ ਸੀ. ਡੀ. ਪੀ. ਓਜ਼, ਵਰਕਰਾਂ ਅਤੇ ਹੈਲਪਰਾ ਵੱਲੋਂ ਨਸ਼ੇ ਨੂੰ ਜੜ ਤੋਂ ਖਤਮ ਕਰਨ ਲਈ ਹਰੇਕ ਘਰ ਵਿੱਚ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।
Spread the love