ਨਸ਼ਾ ਮੁਕਤ ਸਮਾਜ ਸਿਰਜਣਾਂ ਦੀ ਅਜਾਦੀ ਦਿਹਾੜੇ ਮੌਕੇ ਚੁੱਕੀ ਸਹੁੰ
ਫਾਜਿਲਕਾ, 15 ਅਗਸਤ,2021
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਫਾਜ਼ਿਲਕਾ ਜ਼ਿਲੇ ਵਿਚ ਨਸ਼ੇ ਦੀ ਰੋਕਥਾਮ ਲਈ ਹੋਏ ਕੰਮ ਦੀ ਸਲਾਘਾ ਭਾਰਤ ਸਰਕਾਰ ਵੱਲੋਂ ਵੀ ਕੀਤੀ ਗਈ ਹੈ। ਇਹ ਜਾਣਕਾਰੀ ਜਿਲ਼ੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲਾ ਪੱਧਰੀ ਅਜਾਦੀ ਦਿਹਾੜੇ ਦੇ ਸਮਾਗਮ ਤੋਂ ਬਾਅਦ ਨਸ਼ੇ ਖਿਲਾਫ ਸਮਾਜਿਕ ਜਾਗਰੂਕਤਾ ਲਈ ਤਿੰਨ ਪ੍ਰਚਾਰ ਵਾਹਨਾਂ ਨੂੰ ਰਵਾਨਾ ਕਰਨ ਮੌਕੇ ਆਖੀ। ਉਨਾਂ ਨੇ ਇਸ ਮੌਕੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਪਿੱਛਲੇ ਸਾਲ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਨੂੰ ਇਕ ਸਾਲ ਹੋਰ ਲਈ ਅੱਗੇ ਵਧਾ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਡੈਪੋ ਅਤੇ ਬੱਡੀ ਪ੍ਰੋਗਰਾਮ ਤਹਿਤ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ਕਾਰਜ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਨਸ਼ੇ ਦੀ ਸਪਲਾਈ ਲਾਈਨ ਤੋੜੀ ਗਈ ਹੈ।
ਇਸ ਮੌਕੇ ਜ਼ਿਲਾ ਪੱਧਰੀ ਸਮਾਗਮ ਵਿਚ ਹਾਜਰ ਸਮੂਹ ਲੋਕਾਂ ਨੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਸਹੁੰ ਵੀ ਚੁੱਕੀ।
ਇਸ ਮੌਕੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ, ਐਸ.ਐਸ.ਪੀ. ਸ੍ਰੀ ਦੀਪਕ ਹਿਲੋਰੀ, ਏ.ਡੀ.ਸੀ. ਜਨਰਲ ਸ੍ਰੀ ਅਭਿਜੀਤ ਕਪਲਿਸ਼, ਏ.ਡੀ.ਸੀ. ਵਿਕਾਸ ਸ੍ਰੀ ਸਾਗਰ ਸੇਤੀਆ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਜ਼ਿਲਾ ਭਲਾਈ ਅਫ਼ਸਰ ਸ: ਬਰਿੰਦਰ ਸਿੰਘ, ਤਹਿਸੀਲ ਭਲਾਈ ਅਫ਼ਸਰ ਸ੍ਰੀ ਅਸ਼ੋਕ ਕੁਮਾਰ, ਜ਼ਿਲਾ ਸਿੱਖਿਆ ਅਫ਼ਸਰ ਸ: ਸੁਖਬੀਰ ਸਿੰਘ ਬੱਲ, ਸੁਖਵੰਤ ਸਿੰਘ ਬਰਾੜ, ਬੀਡੀ ਕਾਲੜਾ, ਵਿਜੈ ਕੁਮਾਰ ਅਤੇ ਗੁਰਛਿੰਦਰ ਸਿੰਘ ਆਦਿ ਵੀ ਹਾਜਰ ਸਨ।