ਰੂਪਨਗਰ, 4 ਜਨਵਰੀ 2024
ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਗੁਲਨੀਤ ਸਿੰਘ ਖੁਰਾਨਾ, ਆਈ.ਪੀ.ਐਸ. ਵੱਲੋਂ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਥਾਣਾ ਨੂਰਪੁਰਬੇਦੀ ਅਧੀਨ ਪੈਂਦੇ ਪਿੰਡ ਧਮਾਣਾ ਦੀ ਨਾਬਾਲਿਗ ਲੜਕੀ ਨਾਲ ਜਬਰਜਨਾਹ ਉਪਰੰਤ ਖੁਦਖੁਸ਼ੀ ਦਾ ਮਾਮਲਾ ਹੱਲ ਕਰਦੇ ਹੋਏ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਪੀੜ੍ਹਤ ਲੜਕੀ 30.12.2023 ਨੂੰ ਪਿੰਡ ਨੋਧੇ ਮਾਜਰਾ ਦੇ ਗੁਰਦੁਆਰਾ ਸਾਹਿਬ ਤੋ ਮੱਥਾ ਟੇਕ ਕੇ ਵਾਪਸ ਆ ਰਹੀ ਸੀ ਉਸ ਦੌਰਾਨ ਦੋ ਨੋਜਵਾਨਾ ਵਲੋਂ ਉਸ ਨਾਲ ਜਬਰਜਨਾਹ ਕੀਤਾ ਗਿਆ ਜਿਸ ਉਪਰੰਤ ਪੀੜਤਾ ਨੇ ਕੋਈ ਜ਼ਹਿਰੀਲੀ ਚੀਜ਼ ਖਾਕੇ ਖੁਦਖੁਸ਼ੀ ਕਰ ਲਈ ਸੀ।
ਸ਼੍ਰੀ ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਉਤੇ ਮੁਕੱਦਮਾ ਨੰਬਰ 157 ਮਿਤੀ 31.12.2023 ਅ/ਧ 323,341,363,366,307ਡੀ, 306 ਆਈ.ਪੀ.ਐਸ. 6 ਪੈਕਸੋ ਐਕਟ, 3 ਐਸ.ਸੀ. ਐਂਡ ਐਸ.ਟੀ ਐਕਟ ਥਾਣਾ ਨੂਰਪੁਰਬੇਦੀ ਵਿਖੇ ਦਰਜ਼ ਰਜਿਸਟਰ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪੁਲਿਸ ਵਲੋ ਸੁਚੱਜੇ ਢੰਗ ਨਾਲ ਤਫਤੀਸ਼ ਕਰਦੇ ਹੋਏ ਮਿਤੀ 01.01.2024 ਨੂੰ ਮੁਕੱਦਮਾ ਦੇ ਦੋਸ਼ੀ ਦਿਨੇਸ਼ ਗੁੱਜਰ ਵਾਸੀ ਪਿੰਡ ਗੋਲੂਮਾਜਰਾ ਥਾਣਾ ਨੂਰਪੁਰਬੇਦੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਦੋਸ਼ੀ ਹਰਸ਼ ਰਾਣਾ ਵਾਸੀ ਪਿੰਡ ਧਮਾਣਾ ਥਾਂਣਾ ਨੂਰਪੁਰਬੇਦੀ ਨੂੰ ਮਿਤੀ 03.01.2024 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜੋ ਮੁਕੱਦਮਾ ਦੀ ਤਫਤੀਸ਼ ਜਲਦ ਤੋਂ ਜਲਦ ਮੁਕੰਮਲ ਕਰਕੇ ਚਲਾਨ ਸ਼ੀਘਰ ਅਦਾਲਤ ਪੇਸ਼ ਕੀਤਾ ਜਾਵੇਗਾ।