ਨੈਸ਼ਨਲ ਵੋਟਰ ਡੇ ਮਨਾਉਣ ਲਈ ਜ਼ਿਲ੍ਹਾ ਪੱਧਰ ‘ਤੇ ਕਰਵਾਏ ਜਾਣਗੇ ਵਿਸ਼ੇਸ ਪ੍ਰੋਗਰਾਮ-ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਵਾਸੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਪ੍ਰਤੀ ਕੀਤਾ ਜਾਵੇਗਾ ਜਾਗਰੂਕ 
ਤਰਨ ਤਾਰਨ, 21 ਜਨਵਰੀ :
25 ਜਨਵਰੀ ਨੂੰ “ਨੈਸ਼ਨਲ ਵੋਟਰ  ਡੇ”-2021 ਮਨਾਉਣ ਸਬੰਧੀ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸ਼ੇਸ ਮੀਟਿੰਗ ਹੋਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਤਨਾਮ ਸਿੰਘ ਅਤੇ ਚੋਣ ਕਾਨੂੰਨਗੋ ਸ੍ਰੀ ਦਿਲਬਾਗ਼ ਸਿੰਘ ਤੋਂ ਇਲਾਵਾ ਸਵੀਪ ਕਮੇਟੀ ਦੇ ਮੈਂਬਰ ਅਤੇ ਸਮੂਹ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਵੋਟਰ ਡੇ ਮਨਾਉਣ ਲਈ ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ 25 ਜਨਵਰੀ ਨੂੰ ਸਵੇਰੇ 9.30 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਪ੍ਰੋਗਰਾਮ ਵਿੱਚ ਵੋਟਾਂ ਦੀ ਸੁਧਾਈ ਦੋਰਾਨ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਇਨਾਮ ਵੰਡੇ ਜਾਣਗੇ। ਇਸ ਉਪਰੰਤ ਹੋਰ ਸਰਕਾਰੀ ਅਧਿਕਾਰੀਆਂ ਦੀ ਮੌਜੂਦਗੀ ਵਿਚ ਵੋਟਰ ਪ੍ਰਣ ਲਿਆ ਜਾਵੇਗਾ।
ਉਹਨਾਂ ਦੱਸਿਆ ਕਿ ਇਸ ਉਪਰੰਤ ਸਕੂਲ-ਕਾਲਜਾਂ ਦੇ ਵਿਦਿਆਰਥੀਆਂ ਦੀ ਮੈਰਾਥਨ ਨੂੰ ਝੰਡੀ ਦਿੱਤੀ ਜਾਵੇਗੀ ਅਤੇ ਪੀ. ਡਬਲਯੂ. ਡੀ. ਵਿਦਿਆਰਥੀਆਂ ਵੱਲੋ ਤਿਆਰ ਕੀਤੇ ਗਏ ਪੇਂਟਿੰਗ /ਪੋਸਟਰ ਦੇਖੇ ਜਾਣਗੇ ਅਤੇ ਸਵੀਪ ਝਾਕੀ ਨੂੰ ਹਰੀ ਝੰਡੀ ਦਿੱਤੀ ਜਾਵੇਗੀ।ਇਸ ਉਪਰੰਤ ਸ੍ਰੀ ਗੁਰੂ ਅਰਜਨ ਦੇਚ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਵੋਟਰ ਦਿਵਸ 11.00 ਵਜੇ ਮਨਾਇਆ ਜਾਵੇਗਾ, ਇਸ ਵਿਚ ਸਕੂਲ ਕਾਲਜਾਂ ਵਿਦਿਆਰਥੀਆਂ ਵੱਲੋ ਸ਼ਮੂਲੀਅਤ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਸਵੀਪ ਝਾਕੀ ਕਾਲਜ ਤੋਂ ਹੁੰਦੇ ਹੋਏ 12.00 ਵਜੇ ਸਿਵਲ ਹਸਪਤਾਲ ਪੁਹੰਚੇਗੀ, ਜਿਥੇ ਨਹਿਰੂ ਯੁਵਾ ਕੇਂਦਰ ਵੱਲੋ ਨੁੱਕੜ ਨਾਟਕ ਖੇਡਿਆ ਜਾਵੇਗਾ ਅਤੇ ਸਵੀਪ ਝਾਕੀ ਫਿਰ 1 ਵਜੇ ਪੁਲਿਸ ਲਾਇਨ ਸਟੇਡੀਅਮ ਪੁਹੰਚੇਗੀ ।
Spread the love