ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿਚ ਸੀਜੀਐਮ ਏਕਤਾ ਉਪਲ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਫਿਰੋਜਪੁਰ 03 ਸਤੰਬਰ 2021 ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋੲੈ ਸ਼੍ਰੀ ਅਜੇ ਤਿਵਾੜੀ ਐਗਜੀਕਿਊਟਿਵ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਜੀਆਂ ਦੀ ਰਹਿਨੁਮਾਈ ਹੇਠ ਸ਼੍ਰੀ ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਮਿਤੀ 11 ਸਤੰਬਰ 2021 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ । ਇਸ ਦੇ ਸਬੰਧ ਵਿੱਚ ਮਿਸ ਏਕਤਾ ਉੱਪਲ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਮਾਨਯੋਗ ਐੱਸ. ਪੀ. ਸ਼੍ਰੀ ਰਤਨ ਬਰਾੜ, ਡੀ. ਐੱਸ. ਪੀ. ਸਾਹਿਬਾਨ ਅਤੇ ਸਾਰੇ ਐੱਸ. ਐੱਚ. ਓ. ਸਾਹਿਬਾਨ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਇਸ ਲੋਕ ਅਦਾਲਤ ਵਿੱਚ ਪ੍ਰੀ੍-ਲਿਟੀਗੇਟਿਵ ਕੇਸ ਜੋ ਕਿ ਅੱਜੇ ਤੱਕ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਉਹ ਵੀ ਕੇਸ ਇਸ ਲੋਕ ਅਦਾਲਤ ਨਿਪਟਾਏ ਜਾਣਗੇ।ਇਸ ਲੋਕ ਅਦਾਲਤ ਵਿੱਚ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪ੍ਰੀਵਾਰਿਕ ਝਗੜੇ, ਰੈਵਿਨਿਉ ਕੇਸ, ਚੈੱਕ ਬਾਊਂਸ ਆਦਿ ਕੇਸਾਂ ਦੀ ਇਸ ਲੋਕ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਇਨਸ਼ਿਉਰੈਸ ਰਿਕਵਰੀ ਕੇਸਾਂ ਦੀ ਵੀ ਸੁਨਵਾਈ ਹੋਵੇਗੀ। ਇਸ ਲੋਕ ਅਦਾਲਤ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੰੁਦੀ ਹੈ ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ। ਇਸ ਦੇ ਨਾਲ ਨਾਲ ਜੱਜ ਸਾਹਿਬ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਪੁਲਿਸ ਥਾਣਿਆਂ ਦੇ ਮੁਖੀਆਂ ਨੂੰ ਵਿਕਟਮ ਕੰਪਨਸੇਸ਼ਨ ਸਕੀਮ ਦੇ ਐਕਸੀਡੈਂਟ ਕੇਸਾਂ ਵਿੱਚ ਅਣਪਛਾਤੇ ਅਤੇ ਪਛਾਤੇ ਦੋਸ਼ੀ ਵਿਅਕਤੀਆਂ ਦੀਆਂ ਰਿਪੋਰਟਾਂ ਇਸ ਦਫ਼ਤਰ ਨੂੰ ਜਲਦੀ ਭੇਜਣ ਦੀ ਹਦਾਇਤ ਵੀ ਦਿੱਤੀ । ਅੰਤ ਵਿੱਚ ਮਾਨਯੋਗ ਸੀ. ਜੇ. ਐੱਮ. ਜੱਜ ਸਾਹਿਬ ਨੇ ਆਮ ਜਨਤਾ ਨੂੰ ਇਹ ਅਪੀਲ ਕੀਤੀ ਕਿ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਵਾਓ ਅਤੇ ਆਪਣਾ ਸਮਾਂ ਅਤੇ ਧਨ ਬਚਾਓ ਇਸ ਦੇ ਨਾਲ ਹੀ ਜੱਜ ਸਾਹਿਬ ਨੇ ਇਹ ਨਾਅਰਾ ਵੀ ਦਿੱਤਾ ਕਿ
ਝਗੜੇ ਮੁਕਾਓ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਛੇਤੀ ਅਤੇ ਸਸਤਾ ਨਿਆਂ ਪਾਓ

Spread the love