ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ-ਧਾਲੀਵਾਲ

_Kuldeep Singh Dhaliwal
ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ-ਧਾਲੀਵਾਲ

ਅੰਮ੍ਰਿਤਸਰ 30 ਦਸੰਬਰ 2023 

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਨੋਜਵਾਨਾਂ ਨੂੰ ਖੇਡਾਂ ਵੱਲ ਜ਼ੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਨੋਜਵਾਨ ਖੇਡਾਂ ਵਿਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ।

ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸੇਟ ਫਰਾਂਸਿਸ ਸਕੂਲ ਅੰਮ੍ਰਿਤਸਰ ਵਲੋ ਕਰਵਾਏ ਗਏ ਕਿ੍ਰਸਮਿਸ ਯੂਥ ਮੇਲੇ ਵਿਚ ਭਾਗ ਲੈਣ ਉਪਰੰਤ ਕੀਤਾ। ਸ: ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਇਸਾਈ ਭਾਈਚਾਰੇ ਦਾ ਸਿੱਖਿਆ ਦੇ ਖੇਤਰ ਵਿਚ ਵੱਡਾ ਯੋਗਦਾਨ ਹੈ। ਉਨ੍ਹਾਂ ਇਸ ਮੌਕੇ ਸਮੂਹ ਇਸਾਈ ਭਾਈਚਾਰੇ ਨੂੰ ਕਿ੍ਰਸਮਿਸ ਅਤੇ ਨਵੇ ਸਾਲ ਦੀ ਵਧਾਈ ਵੀ ਦਿੱਤੀ। ਇਸ ਮੌਕੇ ਇਸਾਈ ਭਾਈਚਾਰੇ ਦੇ ਪ੍ਰਤੀਨਿਧੀਆਂ ਵਲੋ ਸ: ਧਾਲੀਵਾਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ।

ਸ: ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀ ਦੇ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ ਤਾਂ ਹੀ ਸਾਕਾਰ ਹੋ ਸਕਦਾ ਹੈ ਜੇਕਰ ਪੰਜਾਬ ਦੇ ਸਾਰੇ ਭਾਈਚਾਰੇ ਦੇ ਲੋਕ ਆਪਸ ਵਿਚ ਮਿਲ ਕੇ  ਪੰਜਾਬ ਦੇ ਭਲੇ ਲਈ ਕੰਮ ਕਰਨ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਚੋਣਾਂ ਦੋਰਾਨ ਲੋਕਾਂ ਨੂੰ ਜੋ ਗਰੰਟੀਆਂ ਕੀਤੀਆਂ ਸਨ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀ ਡੇਢ ਸਾਲ ਦੇ ਵਕਫੇ ਦੇ ਅੰਦਰ ਅੰਦਰ ਹੀ 45 ਹਜ਼ਾਰ ਤੋ ਵੱਧ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਇਆ ਹੈ ਅਤੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵੱਡੇ ਬਦਲਾਅ ਕੀਤੇ ਹਨ।

ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਸ: ਜਸਪਾਲ ਸਿੰਘ ਢਿਲੋਫਾਦਰ ਐਨਥਨੀ,ਫਾਦਰ ਜ਼ੋਸਫ ਮੈਥਯੂਫਾਦਰ ਜੇਮਜ਼ ਚਾਕੋਪਿ੍ਰੰਸੀਪਲ ਪਿ੍ਰਯਾਫਾਦਰ ਰੋਬਟ ਤੋ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਵੀ ਹਾਜਰ ਸਨ।

ਕੈਬਿਨਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੂੰ ਸਨਮਾਨਤ ਕਰਦੇ ਹੋਏ ਇਸਾਈ ਭਾਈਚਾਰੇ ਦੇ ਆਗੂ।

Spread the love